40 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ, ਮਾਮਲਾ ਦਰਜ
40 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Sun, 26 Apr 2026 06:46 PM (IST)
Updated Date: Sun, 26 Apr 2026 06:49 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 40 ਨਸ਼ੀਲੀਆਂ ਗੋਲੀਆਂ ਸਣੇ ਇਕ ਮੁਲਜ਼ਮ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਲਾਅ ਗੇਟ ਦੀ ਬੈਕ ਸਾਈਡ ਭੈੜੇ ਅੰਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਭੱਜਣ ਲੱਗਾ। ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਜਾਂਚ ਕੀਤੀ ਤਾਂ ਉਸ ਕੋਲੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਮੁਲਜ਼ਮ ਕੁਲਵੀਰ ਸਿੰਘ ਉਰਫ ਹੈਪੀ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਜਵੱਦੀ ਕਲਾਂ ਥਾਣਾ ਡੁਗਰੀ ਲੁਧਿਆਣਾ ਹਾਲ ਵਾਸੀ ਵਰਿੰਦਰਾ ਪੀਜੀ ਥਾਣਾ ਸਤਨਾਮਪੁਰਾ ਫਗਵਾੜਾ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।