ਹੈਰੋਇਨ ਸਣੇ ਇਕ ਕਾਬੂ, ਮਾਮਲਾ ਦਰਜ
7 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Sun, 10 May 2026 07:06 PM (IST)
Updated Date: Sun, 10 May 2026 07:09 PM (IST)
ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 7 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਰਾਜਕੁਮਾਰ ਉਰਫ ਜੰਗਲੀ ਪੁੱਤਰ ੳਮ ਪ੍ਰਕਾਸ਼ ਵਾਸੀ ਬੰਸਾ ਵਾਲਾ ਬਾਜ਼ਾਰ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।