ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ’ਚ ਕਰਵਾਈ ਵਰਕਸ਼ਾਪ
ਵਿਸ਼ੇ ‘ਤੇ ਵਰਕਸ਼ਾਪ ਆਯੋਜਿਤ
Publish Date: Sat, 21 Feb 2026 10:27 PM (IST)
Updated Date: Sat, 21 Feb 2026 10:30 PM (IST)

ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਹੇਠ, ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੀ ਅਗਵਾਈ ਵਿਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਦੀਆਂ ਸਰਗਰਮੀਆਂ ਹੇਠ ਡਾਇਰੈਕਟਰ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਟੋਟਾਈਪ ਡਿਜ਼ਾਇਨ ਐਂਡ ਡਿਵੈਲਪਮੈਂਟ ਵਿਸ਼ੇ ‘ਤੇ ਇਕ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਦੌਰਾਨ ਕਾਲਜ ਦੇ ਕਾਮਰਸ ਵਿਭਾਗ ਤੋਂ ਦੀਪਕ ਤਲਵਾਰ ਨੇ ਵਿਦਿਆਰਥੀਆਂ ਨੂੰ ਪ੍ਰੋਟੋਟਾਈਪ ਡਿਜ਼ਾਇਨ ਤੇ ਵਿਕਾਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਨਵੇਂ ਵਿਚਾਰ ਜਾਂ ਉਤਪਾਦ ਨੂੰ ਹਕੀਕਤ ਬਣਾਉਣ ਲਈ ਪ੍ਰੋਟੋਟਾਈਪ ਤਿਆਰ ਕਰਨਾ ਬਹੁਤ ਜ਼ਰੂਰੀ ਕਦਮ ਹੁੰਦਾ ਹੈ। ਇਸ ਰਾਹੀਂ ਵਿਚਾਰਾਂ ਦੀ ਜਾਂਚ, ਸੁਧਾਰ ਤੇ ਮਾਰਕੀਟ ਦੀ ਲੋੜ ਅਨੁਸਾਰ ਵਿਕਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਡਿਜ਼ਾਇਨ ਥਿੰਕਿੰਗ, ਨਵੀਂ ਸੋਚ ਤੇ ਤਕਨਾਲੋਜੀ ਦੀ ਵਰਤੋਂ ‘ਤੇ ਵੀ ਚਾਨਣ ਪਾਇਆ। ਡਾ. ਪਰਮਜੀਤ ਕੌਰ (ਮੁਖੀ ਕਾਮਰਸ ਵਿਭਾਗ) ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਵਿਦਿਆਰਥੀਆਂ ਵਿਚ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਅਨੁਸਾਰ ਹੱਥੀਂ-ਕੰਮ ਅਧਾਰਿਤ ਸਿੱਖਿਆ ਸਮੇਂ ਦੀ ਲੋੜ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਪ੍ਰਸ਼ਨ-ਉੱਤਰ ਸੈਸ਼ਨ ਰਾਹੀਂ ਪ੍ਰੋਟੋਟਾਈਪ ਡਿਜ਼ਾਇਨ ਤੇ ਵਿਕਾਸ ਨਾਲ ਸਬੰਧਤ ਕਈ ਸਵਾਲ ਪੁੱਛੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿਚ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।