ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲਬਧੀ
Publish Date: Fri, 01 May 2026 09:12 PM (IST)
Updated Date: Fri, 01 May 2026 09:14 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨ ਕੀਤੇ ਨਤੀਜੇ ’ਚੋਂ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਫੈਸ਼ਨ ਟੈਕਨਾਲੋਜੀ ਕੋਰਸ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਟੀਫੀਕੇਟ ਇਨ ਫੈਸ਼ਨ ਟੈਕਨਾਲੋਜੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਗੁਲਸ਼ਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 9.25 ਐੱਸਜੀਪੀਏ ਨਾਲ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰਮਨਦੀਪ ਕੌਰ ਪੁੱਤਰੀ ਸੇਵਾ ਸਿੰਘ ਨੇ 8.80 ਐੱਸਜੀਪੀਏ ਹਾਸਲ ਕਰ ਕੇ ਦੂਜਾ ਸਥਾਨ ਅਤੇ ਅਨੁਪ੍ਰੀਤ ਕੌਰ ਪੁੱਤਰੀ ਕਰਮਜੀਤ ਸਿੰਘ 8.40 ਐੱਸਜੀਪੀਏ ਹਾਸਲ ਕਰ ਕੇ ਵਿਦਿਆਰਥਣ ਨੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰ ਕੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ। ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ, ਗੁਰਪ੍ਰੀਤ ਕੌਰ ਮੈਂਬਰ ਐੱਸਜੀਪੀਸੀ, ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ ਤੇ ਇੰਜੀ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਵਿਦਿਆਰਥੀਆਂ ਦੀ ਇਸ ਉੱਘੀ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ।