ਡਡਵਿੰਡੀ ’ਚ ਠੋਸ ਕੂੜੇ ਦੀ ਸੰਭਾਲ ਲਈ ਪਲਾਂਟ ਦਾ ਕੰਮ ਸ਼ੁਰੂ
ਪੰਚਾਇਤੀ ਰਾਜ ਲੋਕ ਨਿਰਮਾਣ ਵਿਭਾਗ ਵੱਲੋਂ ਪਿੰਡ ਡਡਵਿੰਡੀ ਵਿੱਚ ਠੋਸ ਕੂੜੇ ਦੀ ਸੰਭਾਲ ਲਈ ਪਲਾਂਟ ਦਾ ਕੰਮ ਸ਼ੁਰੂ
Publish Date: Mon, 19 Jan 2026 07:06 PM (IST)
Updated Date: Mon, 19 Jan 2026 07:09 PM (IST)
9.27 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਜਾਵੇਗਾ : ਕਾਲਰਾ
ਪੰਚਾਇਤੀ ਰਾਜ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਇਆ ਜਾਵੇਗਾ ਨਿਰਮਾਣ
ਪਰਮਜੀਤ ਸਿੰਘ ਪੰਜਾਬੀ ਜਾਗਰਣ
ਡਡਵਿੰਡੀ : ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਧਾਨਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸੋਲਿਡ ਵੇਸਟ ਮੈਨੇਜਮੈਂਟ ਸਕੀਮ ਤਹਿਤ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪੰਚਾਇਤੀ ਰਾਜ ਲੋਕ ਨਿਰਮਾਣ ਵਿਭਾਗ ਵੱਲੋਂ ਪਿੰਡ ਡਡਵਿੰਡੀ ਵਿਚ ਠੋਸ ਕੂੜਾ (ਸੋਲਿਡ ਵੇਸਟ) ਪ੍ਰਬੰਧਨ ਲਈ ਪਲਾਂਟ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਪੰਚਾਇਤੀ ਰਾਜ ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜੀਨੀਅਰ ਸੁਧੀਰ ਕਾਲਰਾ ਅਤੇ ਸਰਪੰਚ ਸਰਵਣ ਲਾਲ ਨੇ ਪੰਚਾਇਤ ਦੀ ਮੌਜੂਦਗੀ ਵਿਚ ਪਲਾਂਟ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਸਰਪੰਚ ਸਰਵਣ ਲਾਲ ਨੇ ਦੱਸਿਆ ਕਿ ਪਿੰਡ ਵਿਚ ਠੋਸ ਕੂੜੇ ਦੀ ਸਮੱਸਿਆ ਲੰਮੇ ਸਮੇਂ ਤੋਂ ਚੱਲੀ ਆ ਰਹੀ ਸੀ, ਜਿਸ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਸਰਕਾਰ ਵੱਲੋਂ ਲਗਭਗ 9.27 ਲੱਖ ਰੁਪਏ ਦੀ ਲਾਗਤ ਨਾਲ ਇਸ ਪਲਾਂਟ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਲਾਂਟ ਦੇ ਚਾਲੂ ਹੋਣ ਨਾਲ ਪਿੰਡ ਵਿਚ ਠੋਸ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਨਿਕਲੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਐਸੇ ਪਲਾਂਟ ਡਡਵਿੰਡੀ ਪਿੰਡ ਦੇ ਨਾਲ-ਨਾਲ ਸੁਲਤਾਨਪੁਰ ਲੋਧੀ ਵਿਧਾਨਸਭਾ ਹਲਕੇ ਦੇ ਹੋਰ ਪਿੰਡਾਂ ਵਿਚ ਵੀ ਲਗਾਏ ਜਾ ਰਹੇ ਹਨ, ਜਿਸ ਨਾਲ ਇਲਾਕੇ ਵਿਚ ਠੋਸ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਇਸ ਮੌਕੇ ਜੂਨੀਅਰ ਇੰਜੀਨੀਅਰ ਸੁਧੀਰ ਕਾਲਰਾ, ਸਰਪੰਚ ਸਰਵਣ ਲਾਲ, ਪੰਚ ਜਸਪਾਲ ਸਿੰਘ ਸੰਧਾ, ਗੁਰਪ੍ਰੀਤ ਕੌਰ ਪੰਚ, ਜੋਗਿੰਦਰਪਾਲ ਸਿੰਘ, ਜਸਵਿੰਦਰ ਲਾਲ ਸਮੇਤ ਪਿੰਡ ਦੇ ਹੋਰ ਪਤਵੰਤੇ ਆਦਿ ਹਾਜ਼ਰ ਸਨ।