ਮਾਪੇ ਆਪਣੇ ਬੱਚਿਆਂ ਨੂੰ ਫਾਸਟਫੂਡ ਤੋਂ ਰੱਖਣ ਦੂਰ : ਡਾ. ਰਾਏ
ਮਾਪੇ ਆਪਣੇ ਬੱਚਿਆਂ ਨੂੰ ਫਾਸਟਫੂਡ ਤੋਂ ਰੱਖਣ ਦੂਰ : ਡਾ. ਰਣਜੀਤ ਰਾਏ
Publish Date: Thu, 26 Feb 2026 10:07 PM (IST)
Updated Date: Thu, 26 Feb 2026 10:10 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਅੱਜ ਦੇ ਯੁੱਗ ਵਿਚ ਜਿਥੇ ਸਾਡੇ ਸਮਾਜ ਤੇ ਛੋਟੇ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਨੇ ਜਕੜਿਆ ਹੋਇਆ ਹੈ, ਉਥੇ ਹੀ ਲੱਖਾਂ ਰੁਪਏ ਖਰਚ ਕਰਨ ਤੋਂ ਬਾਅਦ ਵੀ ਸਾਡੇ ਬੱਚੇ ਜਾਂ ਪਰਿਵਾਰਕ ਮੈਂਬਰ ਵੀ ਵੱਡੀਆਂ ਸਮੱਸਿਆਵਾਂ ਨਾਲ ਘਿਰ ਰਹੇ ਹਨ ਪਰ ਅੱਜ ਲੋੜ ਹੈ ਸਾਡੇ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਪੂਰਥਲਾ ਸ਼ਹਿਰ ਦੇ ਮੰਨੇ-ਪ੍ਰਮੰਨੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਰਣਜੀਤ ਰਾਏ ਨੇ ਆਪਣੇ ਨਿੱਜੀ ਹਸਪਤਾਲ ਦੇ ਉਦਘਾਟਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਬੀਤੇ ਕਈ ਦਹਾਕਿਆਂ ਤੋਂ ਜਿਥੇ ਕਪੂਰਥਲਾ ਜ਼ਿਲ੍ਹੇ ਵਿਚ ਬੱਚਿਆਂ ਦੇ ਇਲਾਜ ਲਈ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਉਥੇ ਹੀ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਬਿਨਾਂ ਕਿਸੇ ਲੁੱਟਖੋਹ ਦੇ ਬੱਚਿਆਂ ਦੇ ਮਾਪਿਆਂ ਨੂੰ ਸਹੀ ਇਲਾਜ ਲਈ ਸਲਾਹ ਦਿੱਤੀ ਗਈ ਹੈ। ਉਹ ਕੁਝ ਸਮੇਂ ਲਈ ਵਿਦੇਸ਼ ਗਏ ਸਨ ਪਰ ਹੁਣ ਉਨ੍ਹਾਂ ਵੱਲੋਂ ਮੁੜ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਹ ਹੁਣ ਆਪਣੀਆਂ ਸੇਵਾਵਾਂ ਮਾਰਕਫੈੱਡ ਰੋਡ ’ਤੇ ਜੋ ਉਨ੍ਹਾਂ ਦਾ ਪੁਰਾਣਾ ਹਸਪਤਾਲ ਸੀ, ਦੇ ਨਜ਼ਦੀਕ ਦੇ ਰਹੇ ਹਨ ਤੇ ਕੋਈ ਵੀ ਉਨ੍ਹਾਂ ਦਾ ਸਾਥੀ ਜਾਂ ਮਰੀਜ਼ ਇਥੇ ਮਿਲ ਸਕਦਾ ਹੈ।