ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਪਾਸਟਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ ਹਰਜਿੰਦਰ ਸਿੰਘ
ਪਾਸਟਰ ਹਰਜਿੰਦਰ ਸਿੰਘ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਪਾਸਟਰ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਬਣੇ ਪ੍ਰਧਾਨ
Publish Date: Tue, 09 Dec 2025 06:56 PM (IST)
Updated Date: Tue, 09 Dec 2025 06:57 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਈਸਾਈ ਭਾਈਚਾਰੇ ਨੂੰ ਇਕਜੁੱਟ ਕਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ। ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਅਤੇ ਐੱਨਆਰਆਈ ਸਰਬਜੀਤ ਰਾਜ ਦੀ ਅਗਵਾਈ ਹੇਠ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਪੂਰੇ ਪੰਜਾਬ ਵਿਚ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਇਮਾਨਦਾਰ ਵਿਅਕਤੀਆਂ ਦੀ ਨਿਯੁਕਤੀ ਕਰ ਰਹੀ ਹੈ। ਮੰਗਲਵਾਰ ਨੂੰ ਲੰਬੇ ਸਮੇਂ ਤੋਂ ਚਰਚ ਵਿਖੇ ਸੇਵਾ ਨਿਭਾ ਰਹੇ ਪਾਸਟਰ ਹਰਜਿੰਦਰ ਸਿੰਘ ਨੂੰ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਪਾਸਟਰ ਵਿੰਗ, ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਨੇ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ, ਪੰਜਾਬ ਦੇ ਪ੍ਰਧਾਨ ਡਾ. ਸੁਭਾਸ਼ ਥੋਬਾ ਅਤੇ ਪੰਜਾਬ ਚੇਅਰਮੈਨ ਪੀਟਰ ਚਿਦਾ ਦਾ ਉਨ੍ਹਾਂ ਦੀ ਨਿਯੁਕਤੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਈਸਾਈ ਭਾਈਚਾਰੇ ਵਿਚ ਏਕਤਾ ਸਥਾਪਤ ਕਰਨਾ ਅਤੇ ਭਾਈਚਾਰੇ ਨੂੰ ਉਨ੍ਹਾਂ ਦੇ ਜਨਤਕ ਜੀਵਨ ਦੇ ਹਰ ਪਹਿਲੂ ਬਾਰੇ ਜਾਣੂ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਦਾ ਇਕ ਲੰਮਾ ਇਤਿਹਾਸ ਹੈ। ਇਸ ਦੇ ਬਾਵਜੂਦ, ਉਹ ਆਪਣੇ ਅਧਿਕਾਰਾਂ ਅਤੇ ਹੱਕਾਂ ਤੋਂ ਵਾਂਝੇ ਹਨ। ਇਸ ਨੂੰ ਪ੍ਰਾਪਤ ਕਰਨ ਲਈ, ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਈਸਾਈ ਭਾਈਚਾਰੇ ਦੇ ਆਖਰੀ ਪੜਾਅ ਤੇ ਖੜ੍ਹੇ ਲੋਕਾਂ ਦੀ ਮਦਦ ਕਰਨ ਲਈ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ, ਈਸਾਈ ਭਾਈਚਾਰੇ ਦੇ ਲੋਕਾਂ ਨੂੰ ਕਿਸੇ ਵੀ ਮੁਸੀਬਤ ਵਿਚ ਇਕੱਠੇ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਈਸਾਈ ਭਾਈਚਾਰੇ ਦੇ ਸਾਰੇ ਲੋਕ ਤਰੱਕੀ ਕਰਨ। ਉਨ੍ਹਾਂ ਕਿਹਾ ਕਿ ਸਾਡੇ ਭਾਈਚਾਰੇ ਦੇ ਸਾਰੇ ਲੋਕ ਬਹੁਤ ਤਰੱਕੀ ਕਰ ਰਹੇ ਹਨ, ਬੱਚੇ ਚੰਗੀ ਤਰ੍ਹਾਂ ਸਿੱਖਿਅਤ ਹੋ ਰਹੇ ਹਨ। ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਕਦਰਾਂ-ਕੀਮਤਾਂ ਦੇਣੀਆਂ ਚਾਹੀਦੀਆਂ ਹਨ, ਤਾਂ ਜੋ ਉਹ ਸਮਾਜ ਵਿਚ ਆਪਣੇ ਪਰਿਵਾਰ ਦੇ ਨਾਲ ਈਸਾਈ ਭਾਈਚਾਰੇ ਦਾ ਨਾਮ ਰੌਸ਼ਨ ਕਰ ਸਕਣ।