ਸਾਂਝਾ ਫਰੰਟ ਦੀ ਜਲੰਧਰ ਸੂਬਾਈ ਕਨਵੈਨਸ਼ਨ ’ਚ ਪੈਨਸ਼ਨਰ ਕਰਨਗੇ ਭਰਵੀਂ ਸ਼ਮੂਲੀਅਤ : ਧਨੋਆ
ਸਾਂਝਾ ਫਰੰਟ ਦੀ 17 ਮਈ ਦੀ ਜਲੰਧਰ ਸੂਬਾਈ ਕਨਵੈਨਸ਼ਨ ਵਿੱਚ ਪੈਨਸ਼ਨਰ ਕਰਨਗੇ ਭਰਵੀਂ ਸ਼ਮੂਲੀਅਤ: ਧਨੋਆ*
Publish Date: Fri, 15 May 2026 06:46 PM (IST)
Updated Date: Fri, 15 May 2026 06:48 PM (IST)

ਨੋਟ---ਫੋਟੋ ਇਕ ਲਗਾਓ ----------------- ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ, ਫਗਵਾੜਾ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਦਿਖਾਈ ਜਾ ਸਾਜ਼ਿਸ਼ੀ ਚੁੱਪ ਦੇ ਪ੍ਰਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਵਿਆਪਕ ਪੱਧਰ ਤੇ ਗੁੱਸੇ ਦੀ ਲਹਿਰ ਭੜਕੀ ਹੋਈ ਹੈ। ਇਸ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਅਤੇ ਅਗਲੇ ਤਿੱਖੇ ਐਕਸ਼ਨਾਂ ਦਾ ਐਲਾਨ ਕਰਨ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾਈ ਕਨਵੈਨਸ਼ਨ ਕੀਤੀ ਜਾ ਰਹੀ ਹੈ। ਸੂਬਾਈ ਕਨਵੈਨਸ਼ਨ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ) ਅਤੇ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਕਰਮ ਸਿੰਘ ਧਨੋਆ, ਕੌਮੀ ਸਕੱਤਰ ਮਨਜੀਤ ਸਿੰਘ ਸੈਣੀ, ਕਨਫੈਡਰੇਸ਼ਨ ਦੇ ਹੋਰ ਆਗੂਆਂ ਕੁਲਵਰਨ ਸਿੰਘ ਜਨਰਲ ਸਕੱਤਰ, ਮਦਨ ਲਾਲ ਮੰਨਣ, ਸਰਪ੍ਰਸਤ ਅਜੀਤ ਸਿੰਘ ਫਤਿਹਚੱਕ, ਮੁੱਖ ਸਲਾਹਕਾਰ ਗੁਰਦੀਪ ਸਿੰਘ ਵਾਲੀਆ ਆਦਿ ਨੇ ਕਿਹਾ ਕਿ 17 ਮਈ ਦੀ ਜਲੰਧਰ ਸੂਬਾਈ ਕਨਵੈਨਸ਼ਨ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਤਿਆਰੀਆਂ ਪੂਰੀਆਂ ਕੱਸ ਲਈਆਂ ਗਈਆਂ ਹਨ, ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨਾਂ/ਜਰਨਲ ਸਕੱਤਰ ਅਤੇ ਸਬ ਯੂਨਿਟਾਂ ਵਿਚ ਸ਼ਮੂਲੀਅਤ ਕਰਨ ਲਈ ਪੈਨਸ਼ਨਰ ਸਾਥੀਆਂ ਦੀ ਕੋਟਾ ਵੰਡ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਪੂਰੀ ਪੂਰੀ ਤਿਆਰੀ ਨਾਲ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਹੈ। ਕਨਵੈਨਸ਼ਨ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ 31/12/2015 ਤੱਕ ਦੇ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਨਾ ਦੇਣਾ, ਪੁਰਾਣੀ ਪੈਂਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਕਰ ਕੇ ਵੀ ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ, ਹਾਈਕੋਰਟ ਵਲੋਂ 30ਜੂਨ ਤੱਕ ਡੀ ਏ ਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਨ ਦੀਆਂ ਹਦਾਇਤਾਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮਿਲੇ ਨੂੰ ਲਟਕਾਉਣ ਲਈ ਐੱਲਪੀਏ ਦਾਖਲ ਕਰਨਾ, ਸਮੂਹ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗ੍ਰੇਡਾਂ ਵਿਚ ਰੈਗੂਲਰ ਨਾ ਕਰਨਾ, ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿਚ ਲਿਆ ਕੇ 26000/- ਰੁਪਏ ਮਿਹਨਤਾਨਾ ਨਾ ਦੇਣਾ ਆਦਿ ਮੰਗ ਪੱਤਰ ਵਿਚ ਦਰਜ਼ ਮੰਗਾਂ ਪ੍ਰਤੀ ਸਰਕਾਰ ਵਲੋਂ ਰਚੀ ਭਰ ਵੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਬਲਕਿ ਮੰਗਾਂ ਪ੍ਰਤੀ ਗੱਲਬਾਤ ਕਰਨ ਲਈ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਆਪਣੇ ਬਹਾਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਆਗੂਆਂ ਨਾਲ ਸੁਖਾਵੇਂ ਮਾਹੌਲ ਵਿਚ ਗੱਲਬਾਤ ਕਰਨ ਤੋਂ ਵਾਰ ਵਾਰ ਟਾਲਾ ਵੱਟਿਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਮਾਂ ਰਹਿੰਦੇ ਗੰਭੀਰਤਾ ਨਾਲ ਦਿਖਾਈ ਤਾਂ ਮੁਲਾਜ਼ਮ ਅਤੇ ਪੈਨਸ਼ਨਰ ਇਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ 2027 ਵਿਚ ਆਮ ਆਦਮੀ ਪਾਰਟੀ ਨੂੰ ਸਬਕ ਜ਼ਰੂਰ ਸਿਖਾਉਣਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕਨਫੈਡਰੇਸ਼ਨ ਦੇ ਸਹਾਇਕ ਸੂਬਾਈ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ, ਪ੍ਰਮੋਦ ਕੁਮਾਰ ਜੋਸ਼ੀ, ਪਵਨ ਮਸੀਹ, ਰਤਨ ਸਿੰਘ ਗੁਰਾਇਆ, ਸੀਤਲ ਰਾਮ ਬੰਗਾ ਆਦਿ ਪੈਨਸ਼ਨਰ ਸਾਥੀ ਵੀ ਹਾਜ਼ਰ ਹੋਏ।