ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਵੱਲ ਵਧਿਆ : ਜੀਤੀ
ਆਮ ਆਦਮੀ ਪਾਰਟੀ ਦੇ ਜੁਮਲਿਆਂ ਤੋਂ ਅੱਕੇ ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਵੱਲ ਵਧਿਆ,ਜੀਤੀ
Publish Date: Fri, 24 Apr 2026 06:31 PM (IST)
Updated Date: Sun, 26 Apr 2026 04:11 AM (IST)

ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਸਿਆਸੀ ਮਾਹੌਲ ਦਿਨੋਂ-ਦਿਨ ਗਰਮਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪੰਚ ਪਿੰਡ ਖੇੜਾ ਰਣਜੀਤ ਸਿੰਘ ਜੀਤੀ ਖੇੜਾ, ਯੂਥ ਪ੍ਰਧਾਨ ਗੁਰਸਿਮਰ ਸਿੰਘ, ਐੱਸਓਆਈ ਫਗਵਾੜਾ ਪ੍ਰਧਾਨ ਪ੍ਰਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਥਿਤ ਝੂਠੇ ਪ੍ਰਚਾਰ ਤੇ ਜੁਮਲਿਆਂ ਤੋਂ ਲੋਕ ਹੁਣ ਅੱਕ ਚੁੱਕੇ ਹਨ। ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਲੋਕਾਂ ਦਾ ਭਰੋਸਾ ‘ਆਪ’ ਤੋਂ ਘਟਿਆ ਹੈ। ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਲੋਕਾਂ ਦਾ ਰੁਝਾਨ ਮੁੜ ਤੋਂ ਵਧਿਆ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾ ਦੀ ਰਾਖੀ ਕੀਤੀ ਹੈ ਤੇ ਪੰਜਾਬ ਦੇ ਵਿਕਾਸ ਨੂੰ ਤਵੱਜੋ ਦਿੱਤੀ ਹੈ ਪਰ ਹੁਣ ਬੀਤੇ ਚਾਰ ਸਾਲਾ ਵਿਚ ਪੰਜਾਬ ਬੂਰੀ ਤਰਾ ਪਿਛੜ ਚੁੱਕਾ ਹੈ। ਜਿਸ ਦਾ ਮੁੱਖ ਕਾਰਨ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਚਲਾਉਣ ਵਿਚ ਸੂਝ-ਬੂਝ ਦੀ ਕਮੀ ਹੈ। ਪਿੰਡਾਂ ਅਤੇ ਸ਼ਹਿਰਾਂ ਦੋਵਾਂ ’ਚ ਅਕਾਲੀ ਦਲ ਨੂੰ ਮਿਲ ਰਿਹਾ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਸਥਾਨਕ ਮਸਲਿਆਂ ਦੇ ਹੱਲ ਲਈ ਤਜ਼ਰਬੇਕਾਰ ਪਾਰਟੀ ਨੂੰ ਤਰਜੀਹ ਦੇ ਰਹੇ ਹਨ। ਨੌਜਵਾਨ ਵਰਗ ਖਾਸ ਤੌਰ ’ਤੇ ਰੁਜ਼ਗਾਰ, ਸਿੱਖਿਆ ਅਤੇ ਨਸ਼ਿਆਂ ਦੇ ਮਸਲੇ ’ਤੇ ਗੰਭੀਰ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਮੌਜੂਦਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਇਸ ਕਾਰਨ ਨੌਜਵਾਨਾਂ ਵਿੱਚ ਅਸੰਤੋਸ਼ ਵੱਧ ਰਿਹਾ ਹੈ। ਸੂਬੇ ਅੰਦਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਦਿਨੋਂ-ਦਿਨ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ। ਪਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮਾਂ ਨੂੰ ਲੋਕਾਂ ਵੱਲੋਂ ਚੰਗਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ ਜੀਤੀ ਖੇੜਾ,ਯੂਥ ਪ੍ਰਧਾਨ ਗੁਰਸਿਮਰ ਸਿੰਘ, ਐੱਸਓਆਈ ਫਗਵਾੜਾ ਪ੍ਰਧਾਨ ਪ੍ਰਦੀਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਸੀ ਹੈ ਤੇ ਰਹੇਗੀ। ਕਿਸਾਨੀ, ਰੁਜ਼ਗਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮਸਲੇ ਪਾਰਟੀ ਦੇ ਕੇਂਦਰ ਵਿੱਚ ਹਨ। ਇਸ ਕਰਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਪਣਾ ਸਮਰਥਨ ਦੇ ਰਹੇ ਹਨ। 2027 ਵਿਧਾਨ ਸਭਾ ਚੋਣਾ ਵਿਚ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ਦਾ ਸੁਪੜਾ ਸਾਫ ਕਰੇਗੀ।