ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲਾਭ ਉਠਾਉਣ : ਡਾ. ਸੰਜੀਵ ਭਗਤ
ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲਾਭ ਉਠਾਉਣ : ਡਾ. ਸੰਜੀਵ ਭਗਤ
Publish Date: Sat, 25 Apr 2026 07:55 PM (IST)
Updated Date: Sun, 26 Apr 2026 04:19 AM (IST)

ਕੈਪਸ਼ਨ: 25ਕੇਪੀਟੀ15, 16 ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਸੰਤ ਨਿਰੰਕਾਰੀ ਚੈਰੀਟੇਬਲ ਡਿਸਪੈਂਸਰੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਵਿਸ਼ੇਸ਼ ਕੈਂਪ ਦੌਰਾਨ ਗੱਲਬਾਤ ਕਰਦੇ ਹੋਏ। ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਯੋਜਨਾ ਦੇ ਤਹਿਤ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੀ ਅਗਵਾਈ ਹੇਠ ਅੱਜ ਸੰਤ ਨਿਰੰਕਾਰੀ ਚੈਰੀਟੇਬਲ ਡਿਸਪੈਂਸਰੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਦੱਸਿਆ ਕਿ ਇਸ ਯੋਜਨਾ ਹੇਠ ਰਜਿਸਟਰਡ ਪਰਿਵਾਰਾਂ ਨੂੰ ਸਾਲਾਨਾ ਨਿਰਧਾਰਤ ਰਕਮ ਤੱਕ ਕੈਸਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਨਾਲ ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚਿਆਂ ਤੋਂ ਰਾਹਤ ਮਿਲ ਰਹੀ ਹੈ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਅਜੇ ਤੱਕ ਮੁੱਖ ਮੰਤਰੀ ਸਿਹਤ ਯੋਜਨਾ 10 ਲੱਖ ਦੇ ਕਾਰਡ ਨਹੀ ਬਣੇ ਹਨ ਉਹ ਜਲਦ ਹੀ ਆਪਣੇ ਕਾਰਡ ਬਣਵਾ ਲੈਣ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਾਰਡ ਬਣਾਉਣ ਸਬੰਧੀ ਲਾਭਪਾਤਰੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਪਿੰਡ ਦੀ ਆਸ਼ਾ ਵਰਕਰ, ਏ.ਐਨ.ਐਮ. ਮ.ਪ.ਹ.ਵ (ਮੇਲ) ਤੇ ਨੇੜੇ ਦੇ ਸੀ.ਐਸ.ਸੀ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਏਸੀਐਸ ਡਾ ਅੰਨੂ ਸ਼ਰਮਾ ਤੇ ਸੁਪਰਡੈਂਟ ਰਾਮ ਅਵਤਾਰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ। ਖੂਨਦਾਨ ਕੈਂਪ ਲਗਾਇਆ ਕਪੂਰਥਲਾ : ਅੱਜ ਮਾਨਵ ਏਕਤਾ ਦਿਵਸ ਮੌਕੇ ਬ੍ਰਾਂਚ ਕਪੂਰਥਲਾ ਵਲੋਂ ਗੋਲਡਨ ਐਵਿਨਿਊ ਸਥਿਤ ਸੰਤ ਨਿਰੰਕਾਰੀ ਸਤਿਸੰਗ ਭਵਨ ਵਿੱਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਇਹ ਖੂਨਦਾਨ ਕੈਂਪ ਸਿਵਲ ਹਸਪਤਾਲ ਕਪੂਰਥਲਾ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ 116 ਖੂਨ ਦੀਆਂ ਯੂਨਿਟਾਂ ਇਕੱਤਰ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਰਨਲ .ਕੇ.ਜੇ.ਐਸ ਰਾਣਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਅਤੇ ਏ.ਸੀ.ਐਸ ਅੰਨੂ ਸ਼ਰਮਾ ਪਹੁੰਚੇ । ਕਪੂਰਥਲਾ ਜ਼ੋਨ ਦੇ ਜ਼ੋਨਲ ਇੰਚਾਰਜ ਗੁਲਸ਼ਨ ਲਾਲ ਆਹੂਜਾ ਨੇ ਸਾਰੇ ਹੀ ਖੂਨਦਾਨੀਆਂ, ਮਹਿਮਾਨਾਂ, ਪ੍ਰਬੰਧਕਾਂ ਆਦਿ ਦਾ ਨਿੱਘਾ ਸਵਾਗਤ ਕਰਦੇ ਹੋਏ ਵਿਸੇਸ਼ ਧੰਨਵਾਦ ਕੀਤਾ ਤੇ ਸੰਸਥਾ ਦੇ ਪ੍ਰਬੰਧਕਾਂ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਦੇਣ ਲਈ ਸਨਮਾਨਿਤ ਵੀ ਕੀਤਾ ਗਿਆ।