ਚੰਦੀ ਨੇ ਹੀਰਾ ਸਿੰਘ ਗਾਬੜੀਆ ਨਾਲ ਕੀਤੀ ਮੁਲਾਕਾਤ
ਫਗਵਾੜਾ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਹੀਰਾ ਸਿੰਘ ਗਾਬੜੀਆ ਨਾਲ ਕੀਤੀ ਮੁਲਾਕਾਤ
Publish Date: Tue, 28 Apr 2026 08:33 PM (IST)
Updated Date: Tue, 28 Apr 2026 08:34 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਸ੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਨਾਲ ਮੁਲਾਕਾਤ ਕੀਤੀ ਤੇ ਫਗਵਾੜਾ ਦੇ ਹਲਾਤਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਰਜਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਉਨ੍ਹਾਂ ਨੇ ਹੀਰਾ ਸਿੰਘ ਗਾਬੜੀਆ ਨੂੰ ਦੱਸਿਆ ਕਿ ਫਗਵਾੜਾ ਹਲਕੇ ਦੇ ਕਈ ਪਿੰਡ ਬੀਸੀ ਵਰਗ ਦੇ ਗੜ੍ਹ ਹਨ ਤੇ ਉਨ੍ਹਾਂ ਪਿੰਡਾਂ ਦੇ ਮਿਹਨਤੀਆਂ ਨੂੰ ਬਣਦਾ ਮਾਣ-ਸਤਿਕਾਰ ਵੀ ਦਿੱਤਾ ਗਿਆ। ਰਜਿੰਦਰ ਸਿੰਘ ਚੰਦੀ ਨੇ ਇਹ ਵੀ ਦੱਸਿਆ ਕਿ ਫਗਵਾੜਾ ਹਲਕੇ ਦੇ ਪਿੰਡਾਂ ਦੇ ਬੀਸੀ ਵਰਗ ਦੇ ਲੋਕਾਂ ਨੇ ਡਟਕੇ ਸ੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿਤਾਉਣ ਵਿਚ ਵੀ ਵੱਡਾ ਰੋਲ ਅਦਾ ਕੀਤਾ। ਰਜਿੰਦਰ ਸਿੰਘ ਚੰਦੀ ਨੇ ਇਹ ਵੀ ਦੱਸਿਆ ਕਿ ਫਗਵਾੜਾ ਹਲਕੇ ਦੇ ਪਿੰਡਾਂ ਵਿਚ ਸ੍ਰੋਮਣੀ ਅਕਾਲੀ ਦਲ ਹੁਣ ਚੜ੍ਹਦੀ ਕਲਾ ਵਿਚ ਹੈ ਤੇ ਪਿੰਡਾਂ ਦੇ ਹਰ ਵਰਗ ਦੇ ਲੋਕ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਉਨ੍ਹਾਂ ਨੇ ਹੀਰਾ ਸਿੰਘ ਗਾਬੜੀਆ ਨੂੰ ਇਹ ਵੀ ਦੱਸਿਆ ਕਿ ਫਗਵਾੜਾ ਹਲਕੇ ਵਿਚ ਸੁਖਬੀਰ ਸਿੰਘ ਬਾਦਲ ਦੀ ਵੱਡੀ ਰੈਲੀ ਵੀ ਕਰਵਾਈ ਜਾਵੇਗੀ ਜੋ ਇਤਿਹਾਸਕ ਹੋਵੇਗੀ। ਰਜਿੰਦਰ ਸਿੰਘ ਚੰਦੀ ਨੇ ਇਹ ਵੀ ਦੱਸਿਆ ਕਿ ਹੀਰਾ ਸਿੰਘ ਗਾਬੜੀਆ ਜਲਦੀ ਹੀ ਫਗਵਾੜਾ ਹਲਕੇ ਦੇ ਪਿੰਡਾਂ ਵਿਚ ਆਉਣਗੇ ਤੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਵੀ ਕਰਨਗੇ।