ਤੜਕਸਾਰ ਗੋਲੀਆਂ ਦੀ ਗੂੰਜ ਨਾਲ ਦਹਿਲਿਆ ਫਗਵਾੜਾ, ਮਠਿਆਈ ਦੀ ਦੁਕਾਨ 'ਤੇ ਹੋਈ ਫਾਇਰਿੰਗ
ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸਥਿਤ ਸੁਧੀਰ ਸਵੀਟ ਸ਼ਾਪ 'ਤੇ ਤੜਕਸਾਰ ਫਾਇਰਿੰਗ ਦੀ ਘਟਨਾ ਦੀ ਸੂਚਨਾ ਪ੍ਰਾਪਤ ਹੋਈ। ਮਿਲੀ ਜਾਣਕਾਰੀ ਮੁਤਾਬਕ ਕੁਝ ਅਣਪਛਾਤਿਆਂ ਨੇ ਦੁਕਾਨ 'ਤੇ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੂੰ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
Publish Date: Mon, 12 Jan 2026 09:42 AM (IST)
Updated Date: Mon, 12 Jan 2026 09:49 AM (IST)
ਆਸ਼ੀਸ਼ ਸ਼ਰਮਾ, ਫਗਵਾੜਾ: ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸਥਿਤ ਸੁਧੀਰ ਸਵੀਟ ਸ਼ਾਪ 'ਤੇ ਤੜਕਸਾਰ ਫਾਇਰਿੰਗ ਦੀ ਘਟਨਾ ਦੀ ਸੂਚਨਾ ਪ੍ਰਾਪਤ ਹੋਈ। ਮਿਲੀ ਜਾਣਕਾਰੀ ਮੁਤਾਬਕ ਕੁਝ ਅਣਪਛਾਤਿਆਂ ਨੇ ਦੁਕਾਨ 'ਤੇ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੂੰ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
![naidunia_image]()
ਲਗਾਤਾਰ ਵੱਧ ਰਹੀਆਂ ਹਨ ਫਾਇਰਿੰਗ ਦੀਆਂ ਵਾਰਦਾਤਾਂ
ਬੀਤੇ ਦਿਨੀਂ ਫਗਵਾੜਾ ਨਜ਼ਦੀਕ ਦਰਵੇਸ਼ ਪਿੰਡ ਵਿੱਚ ਸਥਿਤ ਦਲਜੀਤ ਰਾਜੂ ਦਰਵੇਸ਼ ਪਿੰਡ ਜੋ ਕਿ ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੁਹਿੰਮ ਦੇ ਕੁਆਰਡੀਨੇਟਰ ਵੀ ਹਨ। ਉਨ੍ਹਾਂ ਦੇ ਘਰ 'ਤੇ ਵੀ ਅਣਪਛਾਤਿਆ ਨੇ ਫਾਇਰਿੰਗ ਕਰ ਦਿੱਤੀ ਸੀ ਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਸਕਿਓਰਿਟੀ ਮੁਹਈਆ ਕਰਵਾਈ।
ਇਸੇ ਤਰ੍ਹਾਂ ਹੁਣ ਸੁਧੀਰ ਸਵੀਟ ਸ਼ਾਪ 'ਤੇ ਵੀ ਅਣਪਛਾਤਿਆਂ ਨੇ ਫਾਇਰਿੰਗ ਕਰ ਦਿੱਤੀ। ਮੌਕੇ ਤੋਂ ਕੋਈ ਫਿਰੌਤੀ ਦੀ ਮੰਗ ਦੀ ਚਿੱਠੀ ਤਾਂ ਪ੍ਰਾਪਤ ਨਹੀਂ ਹੋਈ। ਪੁਲਿਸ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਸਾਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਹੋ ਸਕਦਾ ਹੈ ਕਿ ਸੁਧੀਰ ਸਵੀਟ ਸ਼ਾਪ ਦੇ ਮਾਲਕ ਨੂੰ ਵੀ ਸਕਿਓਰਿਟੀ ਮੁਹੱਈਆ ਕਰਵਾਉਣ ਦੀ ਲੋੜ ਪਵੇ। ਹਾਲ ਖਬਰ ਲਿਖੇ ਜਾਣ ਤੱਕ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਸਨ ਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਸੀ।
ਫਗਵਾੜਾ ਸ਼ਹਿਰ ਅੰਦਰ ਹੋ ਰਹੀਆਂ ਇਸ ਤਰ੍ਹਾਂ ਫਾਇਰਿੰਗ ਦੀਆਂ ਘਟਨਾਵਾਂ ਨਾਲ ਸ਼ਹਿਰ ਵਾਸੀਆਂ ਵਿੱਚ ਜ਼ਰੂਰ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।