ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਇਕ ਗ੍ਰਿਫਤਾਰ
ਜਾਸੰ, ਕਪੂਰਥਲਾ : ਸੀਆਈਏ
Publish Date: Tue, 03 Mar 2026 09:49 PM (IST)
Updated Date: Tue, 03 Mar 2026 09:53 PM (IST)

ਜਾਸੰ, ਕਪੂਰਥਲਾ : ਸੀਆਈਏ ਸਟਾਫ ਦੀ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਖੜ੍ਹੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸੁਭਾਨਪੁਰ ’ਚ ਮੁਲਜ਼ਮ ਵਿਰੁੱਧ ਆਰਮਜ਼ ਐਕਟ ਦੇ ਤਹਿਤ ਐੱਫਆਈਆਰ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦੇ ਏਐੱਸਆਈ ਜਸਵੀਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਅੱਡਾ ਲਖਨ ਕੇ ਪੱਡੇ ਕੋਲ ਪਹੁੰਚੇ ਸਨ। ਇਸ ਦੌਰਾਮ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਹਰਮਨਜੀਤ ਸਿੰਘ ਉਰਫ ਹਰਮਨ ਪਿੰਡ ਬਾਮੂਵਾਲ ਦੇ ਮੋੜ ’ਤੇ ਦੇਸੀ ਪਿਸਤੌਲ ਲੈ ਕੇ ਖੜ੍ਹਾ ਹੈ ਤੇ ਕਿਸੇ ਵਾਰਦਾਤ ਦੀ ਤਾਕ ’ਚ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ ਤੇ ਹਰਮਨਜੀਤ ਸਿੰਘ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 315 ਬੋਰ ਦਾ ਇਕ ਦੇਸੀ ਪਿਸਤੌਲ ਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮ ਵਿਰੁੱਧ ਥਾਣਾ ਸੁਭਾਨਪੁਰ ’ਚ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਸੀਆਈਏ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਪੁੱਛਗਿੱਛ ’ਚ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ।