ਖਾਲਸਾ ਕਾਲਜ ’ਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ
ਖਾਲਸਾ ਕਾਲਜ ’ਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ
Publish Date: Tue, 24 Feb 2026 09:00 PM (IST)
Updated Date: Tue, 24 Feb 2026 09:04 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਤੇ ਪੰਜਾਬੀ ਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਰੇਕ ਵਿਭਾਗ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕਵਿਤਾ ਉਚਾਰਨ ਮੁਕਾਬਲੇ ਵਿਚ ਸਿਮਰਨਪ੍ਰੀਤ ਕੌਰ ਬੀਸੀਏ ਭਾਗ ਤੀਜਾ ਨੇ ਪਹਿਲਾ ਸਥਾਨ, ਅਨੀਕੇਤ ਕੌਰ ਐੱਮਏ (ਪੰਜਾਬੀ) ਭਾਗ ਦੂਜਾ ਨੇ ਦੂਜਾ ਸਥਾਨ ਤੇ ਧਰਮਪ੍ਰੀਤ ਸਿੰਘ ਐੱਮਏ (ਪੰਜਾਬੀ) ਭਾਗ ਦੂਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਜੋਕੇ ਦੌਰ ਵਿਚ ਪੰਜਾਬੀ ਬੋਲੀ ਦੀ ਮਹੱਤਤਾ ਬਾਰੇ ਦੱਸਿਆ। ਇਸ ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਡਾ. ਸੁਖਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਉਂਦੇ ਹੋਏ ਵਿਦਿਆਰਥੀਆਂ ਨੂੰ ਪੰਜਾਬੀ ਮਾਤ-ਭਾਸ਼ਾ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਵਿਤਾ ਮੁਕਾਬਲਿਆਂ ਦੇ ਜੱਜਾਂ ਦੀ ਭੂਮਿਕਾ ਪ੍ਰੋ. ਜੁਗਰਾਜ ਸਿੰਘ ਤੇ ਪ੍ਰੋ.ਹਰਪ੍ਰੀਤ ਸਿੰਘ ਦੁਆਰਾ ਨਿਭਾਈ ਗਈ। ਇਸ ਸੈਮੀਨਾਰ ਦੌਰਾਨ ਪ੍ਰੋ. ਸਰਬਜੀਤ ਕੌਰ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ ਗਈ। ਇਸ ਮੌਕੇ ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਹਰਜਾਪ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਰਹੇ।