ਲੰਬੇ ਸਮੇਂ ਤੋਂ ਤਿੰਨ ਮੁਕੱਦਮਿਆਂ ’ਚ ਭਗੌੜਾ ਗ੍ਰਿਫ਼ਤਾਰ
ਪੁਲਿਸ ਵੱਲੋਂ ਲੰਬੇ ਸਮੇਂ ਤੋਂ 3 ਮੁਕੱਦਮਿਆਂ ਵਿੱਚ ਭਗੌੜਾ ਵਿਅਕਤੀ ਗ੍ਰਿਫਤਾਰ
Publish Date: Sat, 18 Apr 2026 08:52 PM (IST)
Updated Date: Sat, 18 Apr 2026 08:54 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਇੱਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਧਰੇਂਦਰ ਵਰਮਾ ਆਈਪੀਐੱਸ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿੱਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ 3 ਮੁਕੱਦਮਿਆਂ ਵਿੱਚ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ 10-06-2023 ਨੂੰ ਏਐੱਸਆਈ ਬਲਦੇਵ ਸਿੰਘ ਸਮੇਤ ਸਾਥੀਆਂ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਤੇ ਬੈਰੀਗੇਟ ਲਗਾ ਕਿ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਕਚਿਹਰੀ ਸੁਲਤਾਨਪੁਰ ਲੋਧੀ ਵਾਲੀ ਸਾਇਡ ਵਲੋਂ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੰਬਰ PB-09-AH-8365 ਜਿਸ ਦਾ ਡਰਾਇਵਰ ਆਪਣੀ ਗੱਡੀ ਨੂੰ ਬੜੀ ਤੇਜ਼ ਰਫਤਾਰ ਤੇ ਲਾਪਰਵਾਹੀ ਨਾਲ ਚਲਾ ਕੇ ਲਿਆ ਸੀ ਜਿਸ ਨੂੰ ਸਿਪਾਹੀ ਗਗਨਦੀਪ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਦੇ ਚਾਲਕ ਤੇ ਕੰਡਕਟਰ ਸੀਟ ’ਤੇ ਬੈਠੇ ਨੌਜਵਾਨ ਨੇ ਗੱਡੀ ਰੋਕ ਕੇ ਇਕਦਮ ਗੱਡੀ ਵਿੱਚੋਂ ਉੱਤਰ ਕੇ ਸਿਪਾਹੀ ਗਗਨਦੀਪ ਸਿੰਘ ਦਾ ਕਾਲਰ ਫੜ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਤਾਂ ਗੱਡੀ ਚਾਲਕ ਤੇ ਉਸ ਦੇ ਸਾਥੀ ਨੇ ਆਪਣੀ ਗੱਡੀ ਗੁਰਦੁਆਰਾ ਬੇਰ ਸਾਹਿਬ ਵੱਲ ਨਾਕਾ ਤੋੜ ਕੇ ਭਜਾ ਲਈ ਜਿਹਨਾਂ ਦੇ ਪਿੱਛੇ ਗੱਡੀਆਂ ਲਗਾ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜੋ ਕਾਬੂ ਨਹੀਂ ਆਏ। ਉਹਨਾਂ ਨੇ ਆਪਣੀ ਸਕਾਰਪੀਓ ਨੂੰ ਤੇਜ਼ ਰਫਤਾਰ ਨਾਲ ਚਲਾ ਕੇ ਪੁਲਿਸ ਨਾਕਾ ਤੋੜ ਕੇ ਸਿਪਾਹੀ ਗਗਨਦੀਪ ਦਾ ਕਾਲਰ ਫੜ ਕੇ ਹੱਥੋਪਾਈ ਹੋ ਕੇ ਡਿਊਟੀ ਵਿੱਚ ਵਿਘਨ ਪਾ ਕੇ ਥਾਣਾ ਤਲਵੰਡੀ ਚੌਧਰੀਆ ਦੀ ਗੱਡੀ ਵਿੱਚ ਗੱਡੀ ਮਾਰ ਕੇ ਗੱਡੀ ਦਾ ਨੁਕਸਾਨ ਕਰਨ ’ਤੇ ਥਾਣਾ ਸੁਲਤਾਨਪੁਰ ਲੋਧੀ ’ਚ ਮੁੱਕਦਮਾ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਜੋ ਉਕਤ ਦੋਸ਼ੀ ਪਿਛਲੇ ਕਰੀਬ 3 ਸਾਲਾਂ ਤੋਂ ਫਰਾਰ ਚੱਲ ਰਿਹਾ ਸੀ, ਉਸ ਨੂੰ ਸੁਲਤਾਨਪੁਰ ਲੋਧੀ ਪੁਲਿਸ ਨੇ ਟਰੈਪ ਲਗਾ ਕੇ ਕਾਬੂ ਕੀਤਾ। ਤਫਤੀਸ਼ ਦੌਰਾਨ 17/-4-2026 ਨੂੰ ਏਐੱਸਆਈ ਸੁਬੇਗ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੋਸ਼ੀ ਰਣਧੀਰ ਸਿੰਘ ਉਰਫ ਰਾਣਾ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕਰ ਕੇ ਸਕਾਰਪੀਓ ਗੱਡੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਮੁਲਜ਼ਮ ਰਣਧੀਰ ਸਿੰਘ ਉਰਫ ਰਾਣਾ ’ਤੇ ਪਹਿਲਾਂ ਹੀ ਐੱਨਡੀਪੀਐੱਸ ਐਕਟ ਦੇ ਦੋ ਮੁਕੱਦਮੇ ਦਰਜ ਹਨ।