ਪੁਲਿਸ ਆਬਜਰਵਰ ਵੱਲੋਂ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਪੁਲਿਸ ਆਬਜਰਵਰ ਪੁੱਜੇ ਕਪੂਰਥਲਾ- ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Fri, 05 Dec 2025 08:44 PM (IST)
Updated Date: Sat, 06 Dec 2025 04:15 AM (IST)

--ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨਾਲ ਮੀਟਿੰਗ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕਪੂਰਥਲਾ ਜ਼ਿਲ੍ਹੇ ਵਿਚ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਿਯੁਕਤ ਕੀਤੇ ਗਏ ਪੁਲਿਸ ਆਬਜਰਵਰ ਪਰਮਬੀਰ ਸਿੰਘ ਪਰਮਾਰ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਜਲੰਧਰ ਤੇ ਕਪੂਰਥਲਾ ਲਈ ਪੁਲਿਸ ਆਬਜਰਵਰ ਨਿਯੁਕਤ ਕੀਤਾ ਗਿਆ ਹੈ । ਸ੍ਰੀ ਪਰਮਾਰ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐਸ ਐਸ ਪੀ ਗੌਰਵ ਤੂਰਾ ਨਾਲ ਮੀਟਿੰਗ ਕੀਤੀ ਗਈ । ਉਨ੍ਹਾਂ ਅਧਿਕਾਰੀਆਂ ਕੋਲੋਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ, ਵੋਟਾਂ ਪੈਣ ਲਈ ਸੁਰੱਖਿਆ ਵਿਵਸਥਾ ਤੇ ਗਿਣਤੀ ਵੇਲੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਵਚਨਬੱਧ ਹੈ। ਸ਼੍ਰੀ ਪਰਮਾਰ ਨੇ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਲੋੜ ਅਨੁਸਾਰ ਰਿਜਰਵ ਫੋਰਸ ਲੈਣ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਆਦਿ ਲਈ ਉਨ੍ਹਾਂ ਨਾਲ 98153-32300 ਉੇਪਰ ਸੰਪਰਕ ਕਰ ਸਕਦੇ ਹਨ।