ਪਾਵਰਕਾਮ ਦੇ ਮੁਲਾਜ਼ਮਾਂ ਨੇ ਕੱਢੀ ਰੋਸ ਰੈਲੀ
ਪਾਵਰਕਾਮ ਦੇ ਮੁਲਾਜ਼ਮਾਂ ਸਾਂਝੇ ਤੌਰ ’ਤੇ ਕੀਤੀ ਵਿਸ਼ਾਲ ਰੋਸ ਰੈਲੀ
Publish Date: Fri, 17 Apr 2026 10:07 PM (IST)
Updated Date: Fri, 17 Apr 2026 10:09 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਟੈਕਨੀਕਲ ਸਰਵਿਸ ਯੂਨੀਅਨ ਸੁਲਤਾਨਪੁਰ ਲੋਧੀ ਪਾਵਰਕਾਮ ਦੇ ਸਬ ਡਵੀਜ਼ਨ ਨੰਬਰ 1 ਅਤੇ ਸਬ ਡਵੀਜ਼ਨ ਨੰਬਰ 2 ਦੇ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ’ਤੇ ਰੋਸ ਰੈਲੀ ਅਤੇ ਬਿਜਲੀ ਮੰਤਰੀ ਦਾ ਪੁਤਲਾ ਫੂਕ ਮੁਜ਼ਾਹਰੇ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੰਗਾਂ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕਰਨਾ, ਠੇਕੇਦਾਰੀ ਸਿਸਟਮ ਨੂੰ ਬੰਦ ਕਰਨਾ, ਡੀਏ ਵਿੱਚ ਵਾਧਾ ਕਰਨਾ, ਖਾਲੀ ਅਸਾਮੀਆਂ ਨੂੰ ਭਰਨਾ ਆਦਿ ਸ਼ਾਮਲ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਜੇਈ ਟੀਐੱਸਯੂ ਕਪੂਰਥਲਾ, ਰਣਜੀਤ ਸਿੰਘ ਰਾਣਾ ਐੱਸਐੱਸਏ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਰੋਸ ਮੁਜ਼ਾਹਰੇ ਮੌਕੇ ਸਾਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਪੱਟੀ, ਅੰਮ੍ਰਿਤਪਾਲ ਸਿੰਘ ਜੱਜ ਤਲਵੰਡੀ ਚੌਧਰੀਆਂ, ਮੇਜਰ ਸਿੰਘ ਪ੍ਰਧਾਨ ਟੀਐੱਸਯੂ, ਯਾਦਵਿੰਦਰ ਸਿੰਘ, ਰੂਪ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਪਰਵੀਨ ਕੁਮਾਰ, ਸਰਵਨ ਕੁਮਾਰ ਜੇਈ, ਹਰਪ੍ਰੀਤ ਸਿੰਘ ਜੇਈ, ਗੁਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।