ਪ੍ਰੀਤਾ ਲੀ ਲੈਸਨ ਸਕੂਲ ਨੇ ਵਿਦਿਆਰਥੀ ਪਰਿਸ਼ਦ ਲਈ ਸਮਾਰੋਹ ਕਰਵਾਇਆ
ਪ੍ਰੀਤਾ ਲੀ ਲੈਸਨ ਸਕੂਲ ਵੱਲੋਂ ਨਵੇਂ ਚੁਣੇ ਗਏ ਵਿਦਿਆਰਥੀ ਪਰਿਸ਼ਦ ਦੇ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਸਮਾਰੋਹ ਕਰਵਾਇਆ
Publish Date: Thu, 14 May 2026 09:09 PM (IST)
Updated Date: Thu, 14 May 2026 09:12 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪ੍ਰੀਤਾ ਲੀ ਲੈਸਨ ਸਕੂਲ ਵੱਲੋਂ ਨਵੇਂ ਚੁਣੇ ਗਏ ਵਿਦਿਆਰਥੀ ਪਰਿਸ਼ਦ ਦੇ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਇਕ ਸ਼ਾਨਦਾਰ ਤੇ ਸਨੇਹ ਭਰਿਆ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧ ਨਿਰਦੇਸ਼ਕ ਮਿਸ ਡੌਲੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਵਿਚ ਮਾਪਿਆਂ ਨੂੰ ਵੀ ਸੱਦਾ ਦਿੱਤਾ ਗਿਆ, ਜਿਨ੍ਹਾਂ ਨੇ ਬੱਚਿਆਂ ਦਾ ਹੌਸਲਾ ਵਧਾਇਆ। ਕਾਰਜ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਸਵਾਗਤ ਨਾਲ ਹੋਈ। ਇਸ ਤੋਂ ਬਾਅਦ ਸਕੂਲ ਪ੍ਰਿੰਸੀਪਲ ਮੀਨਾਕਸ਼ੀ ਸਿਆਲ ਨੇ ਸਾਰੇ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਤੇ ਨੇਤ੍ਰਿਤਵ, ਅਨੁਸ਼ਾਸਨ ਤੇ ਜ਼ਿੰਮੇਵਾਰੀ ਦੀ ਮਹੱਤਤਾ ਬਾਰੇ ਦੱਸਿਆ। ਬੈਜ ਅਲੰਕਰਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਬੈਜ ਲਗਾ ਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਤੋਂ ਬਾਅਦ ਸਹੁੰ ਚੁੱਕ ਸਮਾਰੋਹ ਹੋਇਆ, ਜਿਸ ਵਿਚ ਸਾਰੇ ਮੈਂਬਰਾਂ ਨੇ ਇਮਾਨਦਾਰੀ ਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਸਹੁੰ ਚੁੱਕੀ। ਸਕੂਲ ਹੈੱਡ ਗਰਲ਼ ਤੇ ਸਕੂਲ ਹੈੱਡ ਬੁਆਏ ਨੇ ਆਪਣੇ ਸੰਬੋਧਨ ਵਿਚ ਸਕੂਲ ਦੀ ਸੇਵਾ ਪੂਰੀ ਨਿਸ਼ਠਾ ਨਾਲ ਕਰਨ ਦਾ ਭਰੋਸਾ ਦਿੱਤਾ।