ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ
ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਲਾਨਾ ਬਰਸੀ ਸਮਾਗਮਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ
Publish Date: Thu, 14 May 2026 10:04 PM (IST)
Updated Date: Thu, 14 May 2026 10:06 PM (IST)

ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਬੇਗੋਵਾਲ : ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐੱਸਜੀਪੀਸੀ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਇਲਾਕ਼ੇ ਦੀਆ ਸੰਗਤਾ ਨੇ ਹਾਜ਼ਰੀ ਭਰੀ। ਇਸ ਮੌਕੇ ਮੀਟਿੰਗ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਲਾਨਾ ਬਰਸੀ ਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆ 1 ਮਈ ਤੋਂ ਨਿਰੰਤਰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਤੇ ਸੁਖਮਨੀ ਸਾਹਿਬ ਦੇ ਪਾਠ ਚੱਲ ਰਹੇ ਹਨ। ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਵੱਲੋਂ ਵੱਧ-ਚੜ੍ਹ ਕੇ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਗੋਵਾਲ ਵਿਖੇ 1, 2 ਤੇ 3 ਜੂਨ ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਦਾ ਮੁੱਖ ਮਕਸਦ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਸੀ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਬਰਸੀ ਮੌਕੇ 1, 2 ਤੇ 3 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਤਾਂ ਜੋ ਲੰਗਰ, ਰਿਹਾਇਸ਼, ਪਾਰਕਿੰਗ ਤੇ ਸਿਹਤ ਸਹੂਲਤਾਂ ਵਿਚ ਕੋਈ ਕਮੀ ਨਾ ਰਹੇ। ਇਸ ਮੌਕੇ ਬੀਬੀ ਜਗੀਰ ਕੌਰ ਨੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਵਰਕਰਾਂ ਨਾਲ ਵੀ ਰਾਬਤਾ ਕਾਇਮ ਕੀਤਾ ਤਾਂ ਜੋ ਸਮਾਗਮ ਨੂੰ ਵੱਡੇ ਪੱਧਰ ਤੇ ਸਫਲ ਬਣਾਇਆ ਜਾ ਸਕੇ। ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸੰਗਤਾਂ ਸਹਿਯੋਗ ਕਰਨ ਲਈ ਅੱਗੇ ਆਉਣ। ਇਸ ਮੌਕੇ ਪ੍ਰੋ. ਜਸਵੰਤ ਸਿੰਘ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਵਿਕਰਮ ਸਿੰਘ ਵਿੱਕੀ, ਸਰਬਜੀਤ ਸਿੰਘ ਸਦਿਉੜਾ, ਬਲਜਿੰਦਰ ਸਿੰਘ ਬੱਬੂ, ਨਰਿੰਦਰਪਾਲ ਬਾਵਾ ਸਾਬਕਾ ਪ੍ਰਧਾਨ, ਅਵਤਾਰ ਸਿੰਘ ਮੁਲਤਾਨੀ, ਜਸਵੰਤ ਸਿੰਘ ਫਰਾਂਸ, ਬਲਵਿੰਦਰ ਸਿੰਘ ਕਮਰਾਏ, ਦਲਜੀਤ ਸਿੰਘ ਖਾਲਸਾ, ਪ੍ਰਿਸੀਪਲ ਸੇਵਾ ਸਿੰਘ, ਪਰਮਜੀਤ ਸਿੰਘ ਮਠਾਰੂ, ਸੁਖਵਿੰਦਰ ਸਿੰਘ ਮੁਲਤਾਨੀ, ਸਿਮਰਜੀਤ ਸਿੰਘ ਬੇਗੋਵਾਲ, ਗੁਰਮੀਤ ਕੋਰ ਨੰਬਰਦਾਰ, ਲਖਵਿੰਦਰ ਸਿੰਘ, ਬਸੰਤ ਸਿੰਘ, ਗਰੀਬ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ ਪੀਏ, ਹੈਡਮਾਸਟਰ ਫੁਮਨ ਸਿੰਘ, ਨੰਬਰਦਾਰ ਸੁਰਜੀਤ ਸਿੰਘ ਤੇ ਹੋਰ ਕਈ ਹਾਜ਼ਰ ਸਨ ।