ਪ੍ਰਧਾਨ ਲਾਇਨ ਤਜਿੰਦਰ ਬਾਵਾ ਬਣੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਮੈਨ
ਪ੍ਰਧਾਨ ਲਾਇਨ ਤਜਿੰਦਰ ਬਾਵਾ ਬਣੇ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਮੈਨ
Publish Date: Thu, 30 Apr 2026 05:55 PM (IST)
Updated Date: Thu, 30 Apr 2026 05:58 PM (IST)

ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਚਾਰਟਰ ਪ੍ਰਧਾਨ ਲਾਇਨ ਤਜਿੰਦਰ ਬਾਵਾ ਐਮ.ਜੇ.ਐਫ. ਨੂੰ ਲਾਇਨਜ ਇੰਟਰਨੈਸ਼ਨਲ 321-ਡੀ ਦਾ ਰਿਜਨ ਚੇਅਰਮੈਨ ਥਾਪਿਆ ਗਿਆ ਹੈ। ਉਨ੍ਹਾਂ ਨੂੰ ਇਸ ਸਬੰਧੀ ਨਿਯੁਕਤੀ ਪੱਤਰ ਲਾਇਨਜ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਗਵਰਨਰ ਲਾਇਨ ਵੀ.ਐਮ. ਗੋਇਲ, ਲਾਇਨ ਜੀ.ਐਸ. ਭਾਟੀਆ ਵੀ.ਡੀ.ਜੀ.-2 ਅਤੇ ਇੰਟਰਨੈਸ਼ਨਲ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਪੀਡੀਜੀ ਵਲੋਂ ਸਾਂਝੇ ਤੌਰ ਤੇ ਦਿੱਤਾ ਗਿਆ। ਨਾਲ ਹੀ ਉਨ੍ਹਾਂ ਨੇ ਲਾਇਨ ਤਜਿੰਦਰ ਬਾਵਾ ਨੂੰ ਰਿਜਨ ਅਧੀਨ ਆਉਂਦੀਆਂ ਕਲੱਬਾਂ ਨੂੰ ਵੱਧ ਤੋਂ ਵੱਧ ਪ੍ਰੋਜੈਕਟ ਕਰਨ ਲਈ ਉਤਸ਼ਾਹਤ ਕਰਨ ਦੀ ਅਪੀਲ ਵੀ ਕੀਤੀ। ਲਾਇਨ ਬੱਚਾਜੀਵੀ ਨੇ ਲਾਇਨ ਤਜਿੰਦਰ ਬਾਵਾ ਦੀਆਂ ਚਾਰਟਰ ਪ੍ਰਧਾਨ ਵਜੋਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲਾਇਨਜ਼ ਇੰਟਰਨੈਸ਼ਨਲ 321-ਡੀ ਨੂੰ ਅਜਿਹੇ ਸਮਰਪਿਤ ਕਲੱਬ ਪ੍ਰਧਾਨਾਂ ’ਤੇ ਮਾਣ ਹੈ। ਲਾਇਨ ਤੇਜਿੰਦਰ ਬਾਵਾ ਨੇ ਡਿਸਟ੍ਰਿਕਟ ਗਵਰਨਰ ਲਾਇਨ ਵੀ.ਐਮ. ਗੋਇਲ, ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਅਤੇ ਲਾਇਨ ਜੀ.ਐਸ. ਭਾਟੀਆ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਬਤੌਰ ਰਿਜਨ ਚੇਅਰਮੈਨ ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ 321-ਡੀ ਲਈ ਹੋਰ ਤਨਦੇਹੀ ਦੇ ਨਾਲ ਮਿਹਨਤ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਇਸੇ ਲਗਨ ਨਾਲ ਸਮਾਜ ਸੇਵਾ ਅਤੇ ਲਾਇਨਜ਼ 321-ਡੀ ਦੀ ਬਿਹਤਰੀ ਲਈ ਉਪਰਾਲੇ ਜਾਰੀ ਰੱਖਣਗੇ। ਇਸ ਦੌਰਾਨ ਡਿਸਟ੍ਰਿਕਟ ਚੇਅਰਮੈਨ ਲਾਇਨ ਅਸ਼ੋਕ ਵਧਵਾ, ਡਿਸਟ੍ਰਿਕਟ ਚੇਅਰਮੈਨ ਅਸ਼ੋਕ ਮਨੀਲਾ, ਡਿਸਟ੍ਰਿਕਟ ਚੇਅਰਮੈਨ ਲਾਇਨ ਬੱਬੂ ਮਨੀਲਾ, ਡਿਸਟ੍ਰਿਕਟ ਚੇਅਰਮੈਨ ਲਾਇਨ ਜੁਗਲ ਬਵੇਜਾ, ਡਿਸਟ੍ਰਿਕਟ ਚੇਅਰਮੈਨ ਸੰਦੀਪ ਸਿੰਘ ਅਤੇ ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਨੇ ਲਾਇਨ ਤੇਜਿੰਦਰ ਬਾਵਾ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਭਰੋਸਾ ਜਤਾਇਆ ਕਿ ਉਹ ਬਤੌਰ ਰਿਜਨ ਚੇਅਰਮੈਨ ਆਪਣੀਆਂ ਬਿਹਤਰੀਨ ਸੇਵਾਵਾਂ ਨਿਭਾਉਣਗੇ। ਇਸ ਮੌਕੇ ਕਲੱਬ ਸਕੱਤਰ ਲਾਇਨ ਅਸ਼ੋਕੀ ਟੂਰਾ, ਖਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਅਤੇ ਪੀ.ਆਰ.ਓ. ਲਾਇਨ ਵਿਜੇ ਅਰੋੜਾ ਤੋਂ ਇਲਾਵਾ ਲਾਇਨ ਸੁਸ਼ੀਲ ਸ਼ਰਮਾ, ਲਾਇਨ ਮਹੇਸ਼ ਬੰਗਾ, ਲਾਇਨ ਕੁਲਦੀਪ ਸਿੰਘ, ਲਾਇਨ ਭੁਪਿੰਦਰ ਸਿੰਘ, ਲਾਇਨ ਮੋਹਿਤ ਮਨੋਚਾ, ਲਾਇਨ ਸੰਜੇ ਤ੍ਰੇਹਨ ਆਦਿ ਹਾਜਰ ਸਨ।