ਪ੍ਰਿੰ. ਮੋਨਾ ਘਈ ਸਹੋਦਿਆ ਸਕੂਲ ਕੰਪਲੈਕਸ ਦੇ ਸਕੱਤਰ ਨਿਯੁਕਤ
ਪ੍ਰਿੰਸੀਪਲ ਮੋਨਾ ਘਈ ਸਹੋਦਿਆ ਸਕੂਲ ਕੰਪਲੈਕਸ ਦੇ ਸਕੱਤਰ ਨਿਯੁਕਤ
Publish Date: Tue, 07 Apr 2026 11:05 PM (IST)
Updated Date: Tue, 07 Apr 2026 11:08 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਕਪੂਰਥਲਾ ਸਹੋਦਿਆ ਸਕੂਲ ਅਧੀਨ ਕਪੂਰਥਲਾ ਜ਼ਿਲ੍ਹੇ ਦੇ ਸਕੂਲਾਂ ਦੀ ਹੋਈ ਮੀਟਿੰਗ ਵਿਚ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਸਮੂਹਿਕ ਫ਼ੈਸਲੇ ਅਨੁਸਾਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਪ੍ਰਿੰਸੀਪਲ ਸ਼੍ਰੀਮਤੀ ਮੋਨਾ ਘਈ ਦੀ ਸ਼ਖਸ਼ੀਅਤ ਤੇ ਪ੍ਰਤਿਭਾ ਨੂੰ ਦੇਖਦੇ ਹੋਏ ਕਪੂਰਥਲਾ ਸਹੋਦਿਆ ਸਕੂਲ ਕੰਪਲੈਕਸ ਦੇ ਸਕੱਤਰ ਵੱਜੋਂ ਚੁਣਿਆ ਗਿਆ। ਕਪੂਰਥਲਾ ਸਹੋਦਿਆ ਸਕੂਲ ਕੰਪਲੈਕਸ ਦੇ ਸਕੱਤਰ ਵੱਜੋਂ ਸਨਮਾਨਿਤ ਕੀਤੇ ਜਾਣ ਲਈ ਪ੍ਰਿੰਸੀਪਲ ਸ਼੍ਰੀਮਤੀ ਮੋਨਾ ਘਈ ਨੇ ਕਪੂਰਥਲਾ ਸਹੋਦਿਆ ਸਕੂਲ ਕੰਪਲੈਕਸ ਅਧੀਨ ਆਉਂਦੇ ਸਮੂਹ ਸਕੂਲ ਪ੍ਰਿੰਸੀਪਲਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਜੋ ਇਸ ਸੰਸਥਾ ਦਾ ਹਿੱਸਾ ਹਨ, ਜਿਸਨੇ ਹਮੇਸ਼ਾਂ ਹੀ ਆਪਣੇ ਇਲਾਕੇ ਦੇ ਬੱਚਿਆਂ ਦੀ ਸਿੱਖਿਆ ਤੇ ਸਮਾਜਿਕ ਗਤੀਵਿਧੀਆਂ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ। ਅਕਾਲ ਗਰੁੱਪ ਆਫ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਵੱਲੋਂ ਸਕੂਲ ਤੇ ਸਮਾਜ ਲਈ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਹੋਰ ਮਿਹਨਤ ਨਾਲ ਸਕੂਲ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਪ੍ਰਿੰਸੀਪਲ ਸ਼੍ਰੀਮਤੀ ਮੋਨਾ ਘਈ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਵਾਇਸ ਡਾਇਰੈਕਟਰ ਕੁਲਵਿੰਦਰ ਸਿੰਘ ਜੱਜ ਨੇ ਵੀ ਪ੍ਰਿੰਸੀਪਲ ਸ਼੍ਰੀਮਤੀ ਮੋਨਾ ਘਈ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਸਨਮਾਨ ਮਿਲਣਾ ਸਕੂਲ ਲਈ ਇਕ ਵਿਸ਼ੇਸ਼ ਉਪਲੱਬਧੀ ਹੈ ਤੇ ਉਨ੍ਹਾਂ ਨੂੰ ਆਪਣੇ ਸਮੂਹ ਅਧਿਆਪਕਾਂ ’ਤੇ ਮਾਣ ਹੈ, ਜੋ ਆਪਣੀ ਪੂਰੀ ਮਿਹਨਤ ਤੇ ਲਗਨ ਨਾਲ ਸਕੂਲ ਤੇ ਸਮਾਜ ਦੀ ਸੇਵਾ ਵਿਚ ਆਪਣਾ ਵਿਸ਼ੇਸ਼ ਯੋਗਦਾਨ ਦੇ ਰਹੇ ਹਨ। ਪ੍ਰਿੰਸੀਪਲ ਮੈਡਮ ਮਧੂ ਸ਼ਰਮਾ ਜੂਨੀਅਰ ਵਿੰਗ ਵੱਲੋਂ ਪ੍ਰਿੰਸੀਪਲ ਸ਼੍ਰੀਮਤੀ ਮੋਨਾ ਘਈ ਦਾ ਸਕੂਲ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਤੇ ਸਮੂਹ ਸਟਾਫ਼ ਮੈਂਬਰਸ ਨਾਲ਼ ਮਿਲਕੇ ਆਪਣੀ ਖੁਸ਼ੀ ਸਾਂਝੀ ਕੀਤੀ ਤੇ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।