ਸਰਬੱਤ ਦੇ ਭਲੇ ਨੂੰ ਸਮਰਪਿਤ ਪ੍ਰੋਗਰਾਮ 27 ਨੂੰ
ਸਰਬੱਤ ਦੇ ਭਲੇ ਨੂੰ ਸਮਰਪਿਤ ਪ੍ਰੋਗਰਾਮ 27 ਨੂੰ ਗੁਰੂ ਕਾ ਬਾਗ
Publish Date: Sun, 22 Feb 2026 09:43 PM (IST)
Updated Date: Sun, 22 Feb 2026 09:45 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨ ਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਦੇਸ਼, ਕੌਮ ਦੀ ਚੜ੍ਹਦੀ ਕਲ੍ਹਾ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਪ੍ਰੋਗਰਾਮ ਮਨਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਰਘਬੀਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ 1 ਮਾਰਚ ਨੂੰ ਦੇਸ਼ ਕੌਮ ਦੀ ਚੜ੍ਹਦੀ ਕਲ੍ਹਾ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਪ੍ਰੋਗਰਾਮ ਮਨਾਇਆ ਜਾਵੇਗਾ। ਇਸ ਸਮੇਂ 27 ਫ਼ਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਜਾਣਗੇ ਤੇ 1 ਮਾਰਚ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ। ਇਸ ਸਮੇਂ ਚਾਹ-ਪਕੌੜੇ, ਮਠਿਆਈਆਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਇਸ ਸਮੇਂ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਰਗੁਨ ਸਿੰਘ , ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਗੁਰਮਿੰਦਰ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ, ਗਿਆਨੀ ਅਵਤਾਰ ਸਿੰਘ, ਗਿਆਨੀ ਦੀਪਕ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।