ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ’ਚ ਪ੍ਰੋਗਰਾਮ ਕਰਵਾਇਆ
ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਵਿਖੇ ਪ੍ਰੋਗਰਾਮ ਕਰਵਾਇਆ
Publish Date: Sat, 11 Apr 2026 09:05 PM (IST)
Updated Date: Sat, 11 Apr 2026 09:08 PM (IST)

- ਵਿਸਾਖੀ ਤੇ ਡਾ. ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ ਸਮਾਗਮ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਮੀਤ ਪ੍ਰਧਾਨ ਮਨਜੀਤ ਸਿੰਘ ਬਲੱਗਣ, ਚੇਅਰਮੈਨ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਚੱਲ ਰਹੀ ਸੰਸਥਾ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਵਿਸਾਖੀ ਦੇ ਤਿਉਹਾਰ ਅਤੇ ਡਾ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਤਿਉਹਾਰ ਸਬੰਧੀ ਪੇਂਟਿੰਗ, ਡਰਾਇੰਗ ਮੁਕਾਬਲੇ ਕਰਵਾਏ ਗਏ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਨਾਟਕ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਅਕੈਡਮੀ ਦੇ ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਵਿਸਾਖੀ ਦਾ ਤਿਉਹਾਰ ਸਾਡੇ ਕਿਰਸਾਨੀ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਨਾਲ ਜੁੜੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕੀਤੀ ਅਤੇ ਇਸ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜ਼ਿਲਿਆਂਵਾਲਾ ਹੱਤਿਆਕਾਂਡ ਇਸ ਦਿਨ ਨਾਲ ਜੁੜੇ ਹਨ। ਉਨ੍ਹਾਂ ਬਾਬਾ ਸਾਹਿਬ ਦੇ ਜੀਵਨ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨਾਲ ਜਾਤ-ਪਾਤ ਅਤੇ ਰੰਗ ਰੂਪ ਦਾ ਭੇਦਭਾਵ ਕੀਤਾ ਜਾਂਦਾ ਸੀ ਪਰ ਫਿਰ ਵੀ ਉਹ ਨੇ ਹਿੰਮਤ ਨਹੀਂ ਹਾਰੀ। ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿੱਚ 32 ਡਿਗਰੀਆਂ ਹਾਸਲ ਕੀਤੀਆਂ। ਡਾ. ਅੰਬੇਡਕਰ ਦਲਿਤ ਭਾਈਚਾਰੇ ਦੇ ਪਹਿਲੇ ਉੱਚ ਸਿੱਖਿਅਤ, ਰਾਜਨੀਤਿਕ ਤੌਰ ਤੇ ਪ੍ਰਮੁੱਖ ਮੈਂਬਰ ਸਨ। ਉਨ੍ਹਾਂ ਦੱਸਿਆ ਕਿ ਡਾ. ਅੰਬੇਡਕਰ ਇੱਕ ਕਾਨੂੰਨਦਾਨ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ। ਅੰਬੇਡਕਰ ਜੈਅੰਤੀ ਸਿਰਫ਼ ਉਨ੍ਹਾਂ ਦੇ ਜੀਵਨ ਦੀ ਯਾਦ ਹੀ ਨਹੀਂ ਹੈ, ਸਗੋਂ ਸਮਾਜਿਕ ਨਿਆਂ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਅਣਥੱਕ ਸੰਘਰਸ਼ ਨੂੰ ਸ਼ਰਧਾਂਜਲੀ ਵੀ ਹੈ ਅਤੇ ਉਹ ਹਮੇਸ਼ਾ ਸਾਡੇ ਲਈ ਪ੍ਰੇਰਨਾਦਾਇਕ ਵੀ ਰਹਿਣਗੇ। ਇਸ ਮੌਕੇ ਰਮਨਪ੍ਰੀਤ ਕੌਰ, ਮੈਡਮ ਨੇਹਾ, ਮੈਡਮ ਦਲਜੀਤ ਕੌਰ, ਮੈਡਮ ਰਜਿੰਦਰ ਕੌਰ, ਮੈਡਮ ਰਜਨੀ ਰਾਣੀ ਕੁਲਾਰ, ਮੈਡਮ ਗੁਰਪ੍ਰੀਤ, ਮੈਡਮ ਕਰਨਦੀਪ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਜੈਸਮੀਨ ਕੌਰ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।