ਭਾਕਿਯੂ ਕਾਦੀਆਂ ਵੱਲੋਂ ਕੋਆਪਰੇਟਿਵ ਬੈਂਕ ਕਪੂਰਥਲਾ ਵਿਖੇ ਰੋਸ ਧਰਨਾ 11 ਨੂੰ
ਭਾਕਿਯੂ ਕਾਦੀਆਂ ਵੱਲੋਂ ਕੋਆਪਰੇਟਿਵ ਬੈਂਕ ਕਪੂਰਥਲਾ ਵਿਖੇ ਰੋਸ ਧਰਨਾ 11 ਨੂੰ
Publish Date: Fri, 08 May 2026 09:16 PM (IST)
Updated Date: Fri, 08 May 2026 09:17 PM (IST)

ਕੰਗ ਪੰਜਾਬੀ ਜਾਗਰਣ ਨਡਾਲਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ, ਸਰਬਜੀਤ ਸਿੰਘ ਧੀਰਪੁਰ ਜ਼ਿਲ੍ਹਾ ਸਕੱਤਰ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ ਤੇ ਜੋਗਾ ਸਿੰਘ ਇਬ੍ਰਾਹਿਮਵਾਲ ਬਲਾਕ ਪ੍ਰਧਾਨ ਨਡਾਲਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 11 ਮਈ ਦਿਨ ਸੋਮਵਾਰ ਨੂੰ ਯੂਨੀਅਨ ਵੱਲੋਂ ਸੋਸਾਇਟੀਆਂ ਨੂੰ ਬਚਾਉਣ ਲਈ ਕੋਆਪਰੇਟਿਵ ਬੈਂਕ ਕਪੂਰਥਲਾ ਵਿਖੇ ਸਵੇਰੇ 11 ਤੋਂ 2 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ, ਜਿਥੇ ਜ਼ਿਲ੍ਹਾ ਮੈਨੇਜਰ ਦਾ ਘਿਰਾਓ ਕਰਕੇ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਉਕਤ ਦਿਨ ਸਮੇਂ ਸਿਰ ਪੁੱਜ ਕੇ ਧਰਨੇ ਨੂੰ ਕਾਮਯਾਬ ਬਣਾਉਣ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਲਿਟਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਸੋਸਾਇਟੀਆਂ ਵਿਚ ਕਿਸਾਨੀ ਹੱਦ ਕਰਜ਼ੇ ਵਧਾਏ ਗਏ ਹਨ ਪ੍ਰੰਤੂ ਕੋਆਪਰੇਟਿਵ ਬੈਂਕ ਵਧੇ ਕਿਸਾਨੀ ਕਰਜ਼ੇ ਦੇਣ ਤੋਂ ਆਨਾਕਾਨੀ ਕਰ ਰਹੇ ਹਨ। ਸੋਸਾਇਟੀਆਂ ਦੇ ਸੈਕਟਰੀ ਅਧਿਕਾਰੀ ਵੀ ਵਧੇ ਹੱਦ ਕਰਜ਼ੇ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਸਮੇਂ ਸੋਸਾਇਟੀਆਂ ਵਿਚ ਪੈਸੇ ਦੇ ਲੈਣ ਦੇਣ ਦੀ ਜ਼ਰੂਰਤ ਹੈ ਤਾਂ ਕਿ ਖਾਦ ਤੇ ਹੋਰ ਜ਼ਰੂਰੀ ਵਸਤਾਂ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਜਿਸ ਦੇ ਚਲਦਿਆਂ 11 ਮਈ ਨੂੰ ਜ਼ਿਲ੍ਹਾ ਮੈਨੇਜਰ ਦਾ ਘੇਰਾਓ ਕਰਦਿਆਂ ਉਕਤ ਜਗ੍ਹਾ ’ਤੇ ਧਰਨਾ ਦਿੱਤਾ ਜਾਵੇਗਾ।