ਪੀਏਯੂ ਲੁਧਿਆਣਾ ਵੱਲੋਂ ਢਾਡੀ ਗੌਰੀ ਦਾ ਵਿਸ਼ੇਸ਼ ਸਨਮਾਨ
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵੱਲੋਂ ਢਾਡੀ ਗੁਰਜੀਤ ਸਿੰਘ ਗੌਰੀ ਦਾ ਵਿਸ਼ੇਸ਼ ਸਨਮਾਨ
Publish Date: Wed, 03 Dec 2025 07:21 PM (IST)
Updated Date: Wed, 03 Dec 2025 07:23 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨੀਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਅੰਤਰ ਕਾਲਜ ਯੁਵਕ ਮੇਲਾ (ਯੂਥ ਫੈਸਟੀਵਲ) ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਨੌਜਵਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ, ਜਿਨ੍ਹਾਂ ਦੀ ਜਜਮੈਂਟ ਵਾਸਤੇ ਵਿਸ਼ੇਸ਼ ਤੌਰ ’ਤੇ ਗੁਰਜੀਤ ਸਿੰਘ ਗੌਰੀ ਜਾਂਗਲਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਇੰਟਰਨੈਸ਼ਨਲ ਢਾਡੀ ਗੁਰਜੀਤ ਸਿੰਘ ਗੌਰੀ ਜਾਂਗਲਾ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਲਈ ਜ਼ਿੰਦਗੀ ਵਿਚ ਕਾਮਯਾਬੀ ਤੇ ਤਰੱਕੀ ਦੇ ਨਵੇਂ ਰਸਤੇ ਖੋਲ੍ਹਦੇ ਹਨ। ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਯੁਵਕ ਮੇਲਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ, ਜਿਸ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਦੀ ਪੇਸ਼ਕਾਰੀ ਪ੍ਰਸ਼ੰਸਾਯੋਗ ਸੀ, ਜਿਸ ਦੀ ਜੱਜਮੈਂਟ ਕਰਨਾ ਹੋਰ ਵੀ ਮੁਸ਼ਕਿਲ ਹੁੰਦਾ ਹੈ। ਸਾਡੇ ਵੱਲੋਂ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਹਰ ਪੱਖ ਨੂੰ ਪਹਿਲ ਦੇ ਆਧਾਰ ’ਤੇ ਵਾਚ ਕੇ ਨਤੀਜੇ ਦਿੱਤੇ ਗਏ ਹਨ। ਸੇਵਾਵਾਂ ਨਿਭਾਉਣ ਉਪਰੰਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਗੁਰਜੀਤ ਸਿੰਘ ਗੌਰੀ ਜਾਂਗਲਾ ਦਾ ਵਿਸ਼ੇਸ਼ ਸਨਮਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਯੂਥ ਵਿਭਾਗ ਦੇ ਡਾਇਰੈਕਟਰ ਨਿਰਮਲ ਸਿੰਘ ਜੌੜਾ, ਮੈਡਮ ਰੁਪਿੰਦਰਜੀਤ ਕੌਰ ਅਤੇ ਡਾ. ਸਤਬੀਰ ਸਿੰਘ ਅਤੇ ਹੋਰਾਂ ਵੱਲੋਂ ਕੀਤਾ ਗਿਆ।