ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲ ਬਦਲ ਰਹੀ : ਚੀਮਾ
ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲ ਬਦਲ ਰਹੀ ਹੈ : ਚੀਮਾ
Publish Date: Sun, 08 Feb 2026 08:33 PM (IST)
Updated Date: Sun, 08 Feb 2026 08:35 PM (IST)

ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟਾਂ ਵੰਡੀਆਂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟਾਂ ਜਾਰੀ ਕਰਕੇ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਲਾਕ ਸੁਲਤਾਨਪੁਰ ਲੋਧੀ ਦੇ 55 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 2.55 ਕਰੋੜ ਰੁਪਏ ਵੰਡੇ। ਇਹ ਰਕਮ ਨਗਰ ਸੁਧਾਰ ਟਰੱਸਟ, ਕਪੂਰਥਲਾ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਸੌਂਪੀ ਗਈ। ਇਨ੍ਹਾਂ ਪਿੰਡਾਂ ਨੇ ਇਕ ਵੀ ਉਮੀਦਵਾਰ ਖੜ੍ਹਾ ਕਰਨ ਦੀ ਬਜਾਏ, ਪੰਚਾਇਤ ਚੋਣਾਂ ਦੌਰਾਨ ਸਰਬਸੰਮਤੀ ਨਾਲ ਸਰਪੰਚ ਚੁਣ ਕੇ ਭਾਈਚਾਰੇ ਤੇ ਏਕਤਾ ਦਾ ਸੰਦੇਸ਼ ਦਿੱਤਾ ਸੀ। ਇਸ ਮੌਕੇ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਦਾ ਚਿਹਰਾ ਤੇ ਕਿਸਮਤ ਬਦਲਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਸਿਰਫ਼ ਐਲਾਨ ਕਰਨਾ ਨਹੀਂ ਹੈ, ਸਗੋਂ ਜ਼ਮੀਨੀ ਪੱਧਰ ਤੇ ਵਿਕਾਸ ਕਰਨਾ ਹੈ ਤੇ ਅੱਜ ਜਾਰੀ ਕੀਤੀ ਗਈ ਗ੍ਰਾਂਟ ਇਸਦੀ ਇਕ ਜਿਉਂਦੀ-ਜਾਗਦੀ ਉਦਾਹਰਣ ਹੈ। ਚੀਮਾ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਨੇ ਸਰਬਸੰਮਤੀ ਨਾਲ ਸਰਪੰਚ ਚੁਣੇ ਹਨ ਤੇ ਪੰਜਾਬ ਨੂੰ ਏਕਤਾ ਦਾ ਸੁਨੇਹਾ ਦਿੱਤਾ ਹੈ, ਉਹ ਵਧਾਈ ਦੇ ਪਾਤਰ ਹਨ। ਅਜਿਹੀਆਂ ਚੋਣਾਂ ਨੇ ਪਿੰਡਾਂ ਵਿਚ ਪਿਆਰ, ਸ਼ਾਂਤੀ ਤੇ ਵਿਸ਼ਵਾਸ ਦਾ ਮਾਹੌਲ ਪੈਦਾ ਕੀਤਾ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਮਿਸਾਲ ਕਾਇਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਰਕਮ ਗਲੀਆਂ ਤੇ ਨਾਲੀਆਂ ਦੀ ਮੁਰੰਮਤ, ਪੀਣ ਵਾਲਾ ਪਾਣੀ, ਸਟਰੀਟ ਲਾਈਟਾਂ, ਸੈਨੀਟੇਸ਼ਨ, ਭਾਈਚਾਰਕ ਢਾਂਚੇ ਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਤੇ ਖਰਚ ਕੀਤੀ ਜਾਵੇਗੀ, ਤਾਂ ਜੋ ਪਿੰਡ ਵਾਸੀ ਸ਼ਹਿਰੀ ਵਰਗੀਆਂ ਸਹੂਲਤਾਂ ਦਾ ਆਨੰਦ ਮਾਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਵਿਚ ਵਿਕਾਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਭਵਿੱਖ ਵਿਚ ਪਿੰਡਾਂ ਲਈ ਹੋਰ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਲੋਕਾਂ ਦੀ ਸਰਕਾਰ ਹੈ, ਜੋ ਆਪਣੇ ਵਾਅਦੇ ਪੂਰੇ ਕਰਦੀ ਹੈ। ਇਕ ਸਾਂਝੇ ਬਿਆਨ ਵਿਚ ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਪੰਚਾਇਤ ਚੋਣਾਂ ਅਕਸਰ ਤਣਾਅ, ਧੜੇਬੰਦੀ ਤੇ ਦੁਸ਼ਮਣੀ ਦਾ ਕਾਰਨ ਬਣਦੀਆਂ ਸਨ ਤੇ ਚੋਣਾਂ ਤੋਂ ਬਾਅਦ ਵੀ ਇਹ ਮਤਭੇਦ ਲੰਬੇ ਸਮੇਂ ਤੱਕ ਬਣਿਆ ਰਹਿੰਦਾ ਸੀ, ਜਿਸ ਨਾਲ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਦਾ ਸੀ। ਹਾਲਾਂਕਿ, ਇਸ ਵਾਰ ਸਰਬਸੰਮਤੀ ਨਾਲ ਹੋਈਆਂ ਚੋਣਾਂ ਨੇ ਪਿੰਡਾਂ ਵਿਚ ਪਿਆਰ ਤੇ ਏਕਤਾ ਦਾ ਮਾਹੌਲ ਪੈਦਾ ਕੀਤਾ ਹੈ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਗ੍ਰਾਂਟ ਜਾਰੀ ਹੋਣ ਨਾਲ ਜਨਤਾ ਦਾ ਵਿਸ਼ਵਾਸ ਹੋਰ ਵੀ ਮਜ਼ਬੂਤ ਹੁੰਦਾ ਹੈ ਤੇ ਇਹ ਪਿੰਡਾਂ ਦੇ ਵਿਕਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਲੜਾਈ-ਝਗੜੇ ਦੀ ਬਜਾਏ ਆਪਸੀ ਸਹਿਯੋਗ ਰਾਹੀਂ ਵਿਕਾਸ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਤੇ ਨੌਜਵਾਨ ਵੀ ਪਿੰਡਾਂ ਦੀ ਤਰੱਕੀ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਬੀਡੀਪੀਓ ਗੁਰਮੀਤ ਸਿੰਘ ਕਾਹਲੋਂ, ਸਰਪੰਚ ਬਿਕਰਮਜੀਤ ਸਿੰਘ ਚੀਮਾ, ਬਲਾਕ ਪ੍ਰਧਾਨ ਮਨਜੀਤ ਸਿੰਘ ਨਸੀਰੇਵਾਲ, ਸਰਪੰਚ ਹਰਜਿੰਦਰ ਸਿੰਘ ਜੱਗੀ ਜੈਨਪੁਰ, ਬਲਾਕ ਕਮੇਟੀ ਮੈਂਬਰ ਹਰਵਿੰਦਰ ਸਿੰਘ ਲਾਲੀ ਗਿੱਲਾ, ਬਲਾਕ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਬਲਾਕ ਸੰਮਤੀ ਮੈਂਬਰ ਲਾਭ ਸਿੰਘ ਧੰਜੂ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ, ਸਰਪੰਚ ਜਸਪ੍ਰੀਤ ਸਿੰਘ, ਜਸਵੀਰ ਸਿੰਘ ਭੌਰ, ਯੂਥ ਬਲਾਕ ਪ੍ਰਧਾਨ ਮਲਕੀਤ ਸਿੰਘ, ਪੀਏ ਲਵਪ੍ਰੀਤ ਸਿੰਘ, ਸਰਪੰਚ ਡਾ. ਮਨੋਹਰ ਸਿੰਘ, ਪ੍ਰਗਟ ਸਿੰਘ ਮਿਆਣੀ ਵੀ ਮੌਜੂਦ ਸਨ।