ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਵੱਲੋਂ ਸੂਬਾ ਪੱਧਰੀ ਮੀਟਿੰਗ ਆਯੋਜਿਤ
ਪੰਜਾਬ ਨੰਬਰਦਾਰਾਂ ਐਸੋਸੀਏਸ਼ਨ (ਗਾਲਿਬ) ਵੱਲੋਂ ਸੂਬਾ ਪੱਧਰੀ ਮੀਟਿੰਗ ਆਯੋਜਿਤ
Publish Date: Thu, 26 Mar 2026 10:30 PM (IST)
Updated Date: Thu, 26 Mar 2026 10:32 PM (IST)

ਸਾਡਾ ਮੁੱਖ ਏਜੰਡਾ ਨੰਬਰਦਾਰਾਂ ਨੂੰ ਇਕੱਠਾ ਕਰਕੇ ਨਵੀਂ ਰੂਪ ਰੇਖਾ ਤਿਆਰ ਕਰਨਾ : ਗਾਲਿਬ ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ ਭੁਲੱਥ : ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਵੱਲੋਂ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਕਾਉਂਕੇ (ਜਗਰਾਓਂ) ਵਿਖੇ ਕੀਤੀ ਗਈ। ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਤੇ ਤਹਿਸੀਲ ਪ੍ਰਧਾਨ ਜਗਰਾਓਂ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਤਹਿਸੀਲਾਂ ਦੇ ਪ੍ਰਧਾਨ ਤੇ ਨੰਬਰਦਾਰ ਸਾਹਿਬਾਨ ਹਾਜ਼ਰ ਹੋਏ। ਵੱਖ-ਵੱਖ ਜ਼ਿਲ੍ਹਿਆਂ ਤੇ ਤਹਿਸੀਲਾਂ ਦੇ ਪ੍ਰਧਾਨਾਂ ਵੱਲੋਂ ਸਟੇਜ ’ਤੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਤੇ ਆਪਣੇ ਵਿਚਾਰ ਰੱਖੇ। ਸੂਬਾ ਪ੍ਰਧਾਨ ਨੇ ਪਿਛਲੀਆਂ ਸੂਬਾ ਪੱਧਰ ਦੀਆਂ ਮੀਟਿੰਗਾਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਪ੍ਰਧਾਨ ਨੇ ਬੋਲਦਿਆਂ ਕਿਹਾ ਕਿ ਹਰ ਪੰਜ ਸਾਲ ਬਾਅਦ ਜ਼ਿਲ੍ਹਾ ਪ੍ਰਧਾਨ ਤੇ ਤਹਿਸੀਲ ਪ੍ਰਧਾਨ ਚੁਣੇ ਜਾਣ। ਉਨ੍ਹਾਂ ਕਿਹਾ ਕਿ ਅਸੀ ਤਿੰਨ ਸਰਕਾਰਾਂ ਨੂੰ ਮਿਲ ਚੁੱਕੇ ਹਾਂ, ਸਮੇਂ-ਸਮੇਂ ’ਤੇ ਮੰਤਰੀਆਂ ਨਾਲ ਮੀਟਿੰਗਾਂ ਕਰਦੇ ਰਹਿੰਦੇ ਹਾਂ, ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗਾਂ ਕਰ ਚੁਕੇ ਹਾਂ ਤੇ ਉਨ੍ਹਾਂ ਵੱਲੋਂ ਸਾਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ। ਸਾਡੀ ਸਦਕਿਸਮਤੀ ਹੈ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਨੂੰ ਅੱਜ ਤੱਕ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀ ਕੇਂਦਰ ਦੇ ਵਜ਼ੀਰਾਂ ਨਾਲ ਵੀ ਮਿਲਣ ਦਾ ਉਪਰਾਲਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀ ਕਾਨੂੰਨੀ ਲੜਾਈ ਵੀ ਲੜ ਰਹੇ ਹਾਂ, ਅਸੀ ਪੰਜਾਬ ਪੱਧਰ ’ਤੇ ਵੱਡੀ ਰੈਲੀ ਕਰ ਰਹੇ ਹਾਂ। ਇਸ ਤੋਂ ਪਹਿਲਾਂ ਜ਼ਿਲ੍ਹਿਆਂ ਤੇ ਤਹਿਸੀਲਾਂ ਵਿਚ ਮੀਟਿੰਗਾਂ ਕਰਕੇ ਨੰਬਰਦਾਰਾਂ ਨੂੰ ਲਾਮਬੰਦ ਕੀਤਾ ਜਾਵੇਗਾ। 15 ਅਪ੍ਰੈਲ ਤੋਂ ਪਹਿਲਾਂ ਜ਼ਿਲ੍ਹਾ ਤੇ ਤਹਿਸੀਲਾਂ ਵਿਚ ਮੰਗ ਪੱਤਰ ਦਿੱਤੇ ਜਾਣਗੇ। ਅੱਜ ਦੀ ਇਸ ਮੀਟਿੰਗ ਵਿਚ ਕਪੂਰਥਲਾ ਤੋਂ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ’ਚ ਨੰਬਰਦਾਰ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਸੁਰਜੀਤ ਸਿੰਘ ਦੋਲੋਵਾਲ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਖਾਲੂ ਮੀਤ ਪ੍ਰਧਾਨ, ਬਸੰਤ ਸਿੰਘ ਕੋਲੀਆਂਵਾਲ, ਦਿਲਬਾਗ ਸਿੰਘ ਸ਼ਾਹਪੁਰ ਡੋਗਰਾਂ, ਕੁਲਦੀਪ ਸਿੰਘ ਖਾਲੂ, ਕੁਲਦੀਪ ਕੁਮਾਰ ਮੁਰਾਰ, ਹਰਭਜਨ ਸਿੰਘ ਫੂਲੇਵਾਲ, ਸਤਨਾਮ ਸਿੰਘ ਗੋਸਲ ਤੇ ਬੂਟਾ ਸਿੰਘ ਠੀਕਰੀਵਾਲ ਆਦਿ ਹਾਜ਼ਰ ਸਨ।