ਪੰਜਾਬ ਨੰਬਰਦਾਰ ਯੂਨੀਅਨ ਮੰਗਾਂ ਸਬੰਧੀ ਸੰਘਰਸ਼ ਛੇੜਨ ਨੂੰ ਮਜਬੂਰ : ਭੁੱਲਰ
ਪੰਜਾਬ ਨੰਬਰਦਾਰ ਯੂਨੀਅਨ ਮੰਗਾਂ ਸਬੰਧੀ ਸੰਘਰਸ਼ ਛੇੜਨ ਨੂੰ ਮਜ਼ਬੂਰ ਹੋਵੇਗੀ- ਸਾਹਿਬ ਸਿੰਘ ਭੁੱਲਰ
Publish Date: Sat, 04 Apr 2026 08:26 PM (IST)
Updated Date: Sat, 04 Apr 2026 08:28 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਮੌਕੇ ਅਰਵਿੰਦ ਕੇਜਰੀਵਾਲ ਦੇ ਸਰਕਾਰੀ ਮੁਲਾਜ਼ਮਾਂ ਨਾਲ ਇਕਰਾਰਨਾਮੇ ਵਿਚ ਨੰਬਰਦਾਰਾਂ ਦੇ ਮਾਣ-ਭੱਤਾ ਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਸਬੰਧੀ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ, ਜਿਸ ਤੋਂ ਸਾਫ ਤੇ ਸਪਸ਼ਟ ਹੈ ਕਿ ਇਸ ਸਰਕਾਰ ਨੇ ਚਾਰ ਸਾਲਾਂ ਵਿਚ ਸਿਰਫ ਫੋਕੀ ਇਸ਼ਤਿਹਾਰਬਾਜ਼ੀ ਹੀ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਨੰਬਰਦਾਰ ਯੂਨੀਅਨ ਰਜਿ. 643 ਸਮਰਾ ਗਰੁੱਪ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਨੇ ਕੀਤਾ। ਪ੍ਰਧਾਨ ਭੁੱਲਰ ਨੇ ਕਿਹਾ ਕਿ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਜ਼ੀਰੋ ਹੈ ਤੇ ਹਰ ਖੇਤਰ ਵਿਚ ਇਹ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿਚ ਦੂਸਰੀ ਪ੍ਰਮੁੱਖ ਸਿਆਸੀ ਪਾਰਟੀਆਂ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਛੱਡ ਕੇ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਫਤਵਾ ਦਿੱਤਾ ਸੀ ਤਾਂ ਕਿ ਇਹ ਸਰਕਾਰ ਲੋਕਾਂ ਦੇ ਦੁੱਖ ਦਰਦ ਨੂੰ ਸਮਝ ਸਕੇ ਪਰ ਇਹ ਸਰਕਾਰ ਹੁਣ ਤੱਕ ਦੀ ਸਭ ਤੋਂ ਭੈੜੀ ਤੇ ਨਿਕੰਮੀ ਸਾਬਤ ਹੋਈ ਹੈ। ਪ੍ਰਧਾਨ ਭੁੱਲਰ ਨੇ ਕਿਹਾ ਕਿ ਜੇ ਸਰਕਾਰ ਨੇ ਸਾਡੀਆਂ ਦੋ ਪ੍ਰਮੁੱਖ ਮੰਗਾਂ ਨੰਬਰਦਾਰਾਂ ਦਾ ਮਾਣ ਭੱਤਾ ਦੁਗਣਾ ਕਰਨਾ ਤੇ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕਰਨਾ ’ਤੇ ਜਲਦ ਕੋਈ ਫੈਸਲਾ ਨਾ ਲਿਆ ਤਾਂ ਪੰਜਾਬ ਦੇ ਸਮੂਹ ਨੰਬਰਦਾਰ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਜਾ ਕੇ ਚੰਡੀਗੜ੍ਹ ਵਿਖੇ ਪੰਜਾਬ ਪੱਧਰ ਦੀ ਰੈਲੀ ਕਰਕੇ ਤਿੱਖਾ ਸੰਘਰਸ਼ ਕਰੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਭੁੱਲਰ, ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ, ਮੰਗਲ ਸਿੰਘ ਭੱਟੀ ਬੂੜੇਵਾਲ, ਕੁਲਦੀਪ ਸਿੰਘ ਸਾਂਗਰਾ, ਨੰਬਰਦਾਰ ਅਮਰਜੀਤ ਸਿੰਘ ਫੌਜੀ ਕਲੋਨੀ, ਨੰਬਰਦਾਰ ਸੁਖਦੇਵ ਸਿੰਘ ਕਬੀਰ ਪੁਰ, ਨੰਬਰਦਾਰ ਰੇਸ਼ਮ ਸਿੰਘ ਬਿਧੀਪੁਰ, ਨੰਬਰਦਾਰ ਭਜਨ ਸਿੰਘ ਭਾਗੋਅਰਾਈਆਂ, ਨੰਬਰਦਾਰ ਮੁਖਤਿਆਰ ਸਿੰਘ ਬਾਊਪੁਰ, ਨੰਬਰਦਾਰ ਸੰਤੋਸ਼ ਕੁਮਾਰ ਭਾਗੋ ਬੁੱਢਾ, ਨੰਬਰਦਾਰ ਹਰਜੀਤ ਸਿੰਘ ਬੂਸੋਵਾਲ, ਨੰਬਰਦਾਰ ਸਤਨਾਮ ਸਿੰਘ ਬੂਸੋਵਾਲ, ਨੰਬਰਦਾਰ ਨਿਰਮਲ ਸਿੰਘ ਸ਼ੇਖਮਾਂਗਾ, ਨੰਬਰਦਾਰ ਹੀਰਾ ਸਿੰਘ, ਨੰਬਰਦਾਰ ਸੁਖਰਾਜ ਸਿੰਘ, ਨੰਬਰਦਾਰ ਜਸਵੰਤ ਸਿੰਘ ਸੈਚਾਂ, ਨੰਬਰਦਾਰ ਲਖਬੀਰ ਸਿੰਘ ਸੈਚਾਂ, ਨੰਬਰਦਾਰ ਗੁਰਸ਼ਰਨ ਸਿੰਘ ਬੂਲ ਪੁਰ, ਨੰਬਰਦਾਰ ਸੁਖਜਿੰਦਰ ਸਿੰਘ ਚੂਹੜ ਪੁਰ, ਨੰਬਰਦਾਰ ਸ਼ਮਸ਼ੇਰ ਸਿੰਘ ਬਾਜ਼ਾ, ਨੰਬਰਦਾਰ ਕਰਨੈਲ ਸਿੰਘ ਸੂਜੋਕਾਲੀਆ, ਨੰਬਰਦਾਰ ਸਰਵਣ ਸਿੰਘ ਵੈਦ ਹੁਸੈਨਪੁਰ ਦੂਲੋਵਾਲ, ਨੰਬਰਦਾਰ ਗੁਰਦੀਪ ਸਿੰਘ ਅਹਿਮਦ ਪੁਰ, ਨੰਬਰਦਾਰ ਮਲਕੀਤ ਸਿੰਘ ਮੁਹੱਬਲੀਪੁਰ, ਨੰਬਰਦਾਰ ਤੀਰਥ ਸਿੰਘ ਨਸੀਰੇਵਾਲ, ਨੰਬਰਦਾਰ ਜੋਗਾ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਨੰਬਰਦਾਰ ਸੁਖਚੈਨ ਸਿੰਘ, ਨੰਬਰਦਾਰ ਬਲਦੇਵ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ, ਨੰਬਰਦਾਰ ਸਰੂਪ ਸਿੰਘ, ਨੰਬਰਦਾਰ ਗੁਰਨਾਮ ਸਿੰਘ, ਨੰਬਰਦਾਰ ਲਹਿੰਬਰ ਸਿੰਘ ਆਦਿ ਹਾਜ਼ਰ ਸਨ।