ਤੇਜ਼ ਰਫ਼ਤਾਰ ਦਾ ਕਹਿਰ ! ਜਲੰਧਰੋਂ ਫਗਵਾੜੇ ਜਾ ਰਹੀ ਰੋਡਵੇਜ਼ ਬੱਸ ਦੀ ਟਿੱਪਰ ਨਾਲ ਟੱਕਰ, ਮੂਹਰਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ; ਡਰਾਈਵਰ ਹਸਪਤਾਲ ਦਾਖ਼ਲ
ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਇਹ ਹਾਦਸੇ ਵਾਪਰਿਆ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੇ ਮੌਸਮ ਵਿੱਚ ਵਾਹਨਾਂ ਨੂੰ ਕੰਟਰੋਲ ਅਤੇ ਘੱਟ ਗਤੀ ਵਿੱਚ ਚਲਾਉਣ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।
Publish Date: Sat, 27 Dec 2025 03:08 PM (IST)
Updated Date: Sat, 27 Dec 2025 03:13 PM (IST)
ਜਾਗਰਣ ਸੰਵਾਦਦਾਤਾ, ਫਗਵਾੜਾ: ਜਲੰਧਰ-ਫਗਵਾੜਾ ਹਾਈਵੇਅ 'ਤੇ ਵੇਈਂ ਪੁਲ ਨੇੜੇ ਇਕ ਤੇਜ਼ ਰਫ਼ਤਾਰ ਬੱਸ ਅਤੇ ਟਿੱਪਰ ਦੀ ਟੱਕਰ 'ਚ ਬੱਸ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਦੋਂਕਿ ਯਾਤਰੀਆਂ ਦਾ ਬਚਾਅ ਰਿਹਾ। ਜਲੰਧਰ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਟਿੱਪਰ ਚਾਲਕ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਚਹੇੜੂ-ਵੇਈਂ ਪੁਲ ਤੋਂ ਪਿੱਛੇ ਜਲੰਧਰ ਤੋਂ ਫਗਵਾੜਾ ਵੱਲ ਜਾ ਰਹੀ ਇਕ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਇਸ ਹਾਦਸੇ 'ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।
ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ (SSF) ਟੀਮ ਦੇ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੀ ਜਲੰਧਰ ਤੋਂ ਫਗਵਾੜਾ ਵੱਲ ਜਾ ਰਹੀ ਤੇਜ਼ ਰਫ਼ਤਾਰ ਬੱਸ ਨੇ ਅੱਗੇ ਜਾ ਰਹੇ ਟਿੱਪਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਚਾਲਕ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦਕਿ ਬੱਸ ਵਿੱਚ ਸਵਾਰ ਯਾਤਰੀਆਂ ਦਾ ਬਚਾਅ ਰਿਹਾ। ਉਨ੍ਹਾਂ ਦੱਸਿਆ ਕਿ ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਇਹ ਹਾਦਸੇ ਵਾਪਰਿਆ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੇ ਮੌਸਮ ਵਿੱਚ ਵਾਹਨਾਂ ਨੂੰ ਕੰਟਰੋਲ ਅਤੇ ਘੱਟ ਗਤੀ ਵਿੱਚ ਚਲਾਉਣ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।