'ਪੰਜਾਬ ਸਖੀ ਸ਼ਕਤੀ ਮੇਲਾ' 28 ਤੋਂ : ਡੀਸੀ
'ਪੰਜਾਬ ਸਖੀ ਸ਼ਕਤੀ ਮੇਲਾ–2026'
Publish Date: Sun, 25 Jan 2026 08:57 PM (IST)
Updated Date: Sun, 25 Jan 2026 09:01 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਕਪੂਰਥਲਾ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ “ਪੰਜਾਬ ਸਖੀ ਸ਼ਕਤੀ ਮੇਲਾ–2026” ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮੇਲਾ ਮਿਤੀ 28 ਜਨਵਰੀ ਤੋਂ 30 ਜਨਵਰੀ 2026 ਤੱਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਕਪੂਰਥਲਾ ਵਿਖੇ ਲਗਾਇਆ ਜਾਵੇਗਾ। ਮੇਲੇ ਦਾ ਸਮਾਂ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਘਰੇਲੂ ਸਮੱਗਰੀ ਸਮਾਨ, ਹੱਥੀਂ ਬਣਾਏ ਘਰੇਲੂ ਸਾਜ਼ੋ-ਸਮਾਨ ਤੇ ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ, ਸਭਿਆਚਾਰਕ ਪ੍ਰੋਗਰਾਮ ਤੇ ਲਾਈਵ ਫੂਡ ਸਟਾਲ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ।