ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਖਹਿਰਾ ਨੂੰ ਦਿੱਤਾ ਮੰਗ ਪੱਤਰ
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਤਾ ਮੰਗ ਪੱਤਰ
Publish Date: Tue, 03 Feb 2026 10:06 PM (IST)
Updated Date: Tue, 03 Feb 2026 10:08 PM (IST)

ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਅਗਲਾ ਸੰਘਰਸ਼ ਤੇਜ਼ ਕੀਤਾ ਜਾਵੇਗਾ : ਪ੍ਰਧਾਨ ਸੰਗਤ ਰਾਮ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਪਿੰਡ ਰਾਮਗੜ੍ਹ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਾਡੀਆਂ ਜਥੇਬੰਦੀਆਂ ਦੀਆਂ ਕੈਬਨਿਟ ਨਾਲ ਮੀਟਿੰਗਾਂ ਵੀ ਹੋਈਆਂ ਪਰ ਕਿਸੇ ਮੰਗ ਦਾ ਸੰਪੂਰਨ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਜੋ ਸਰਕਾਰ ਨੇ ਵਾਅਦੇ ਕੀਤੇ ਸਨ, ਉਹ ਹਾਲੇ ਤੱਕ ਪੂਰੇ ਨਹੀਂ ਹੋ ਸਕੇ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪਹਿਲੀਆਂ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਨਵੀਂ ਭਰਤੀ ਮੁਲਾਜ਼ਮਾਂ ਦੀ ਕਰਕੇ ਪੂਰੀ ਤਨਖਾਹ ਦੇਣ ਤੇ ਕੇਂਦਰ ਦੀ ਬਜਾਏ ਪੰਜਾਬ ਦਾ ਤਨਖਾਹ ਕਮਿਸ਼ਨ ਲਾਗੂ ਕਰਨ, ਏਸੀਪੀ ਸਕੀਮ ਤੇ 37 ਪ੍ਰਕਾਰ ਦੇ ਬੰਦ ਕੀਤੇ ਭੱਤੇ ਚਾਲੂ ਕੀਤੇ ਜਾਣ, ਸਟੈਨੋ ਕੇਡਰ ਲਈ ਪਦਉਨਤੀ ਚੈਨਲ ਖੋਲ੍ਹਣ ਤੇ ਕੱਚੇ ਕਾਮੇ ਪੱਕੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਲੈਰੀਕਲ ਕਾਮਿਆਂ ਦੀਆਂ ਬਹੁਤ ਸਾਰੀਆਂ ਵਿਭਾਗੀ ਵਿੱਤੀ ਤੇ ਗੈਰ-ਵਿੱਤੀ ਮੰਗਾਂ ’ਤੇ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਜ਼ੀਰੋ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਨੇ ਕਿਹਾ ਕਿ ਜੇਕਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ, ਮੇਜਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ, ਤਾਰਾ ਸਿੰਘ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।