ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਕੀਤੀ ਨਾਅਰੇਬਾਜ਼ੀ
ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਮੰਗਾਂ ਸਬੰਧੀ ਕੀਤੀ ਨਾਰੇਬਾਜੀ ; ਦਿੱਤਾ ਮੰਗ ਪੱਤਰ
Publish Date: Tue, 10 Mar 2026 09:14 PM (IST)
Updated Date: Tue, 10 Mar 2026 09:18 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਇਕਾਈ ਕਪੂਰਥਲਾ ਵੱਲੋਂ ਸਟੇਟ ਬਾਡੀ ਦੇ ਫੈਸਲੇ ਅਨੁਸਾਰ 1 ਮਾਰਚ ਤੋਂ 10 ਮਾਰਚ 2026 ਤੱਕ ਮੰਡਲ ਦਫਤਰਾਂ ਅੱਗੇ ਰੋਸ ਧਰਨੇ ਦੇ ਕੇ ਮੰਗ ਪੱਤਰ ਪੰਜਾਬ ਸਰਕਾਰ ਨੂੰ ਕਾਰਜਕਾਰੀ ਇੰਜੀਨੀਅਰ ਰਾਹੀਂ ਭੇਜੇ ਜਾਣਗੇ। ਇਸੇ ਕੜੀ ਦੇ ਤਹਿਤ ਅੱਜ ਮੰਗਲਵਾਰ ਨੂੰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਐਂਡ ਸ਼ੈਨੀਟੇਸ਼ਨ ਕਪੂਰਥਲਾ ਦੇ ਦਫਤਰ ’ਚ ਅਮਰੀਕ ਸਿੰਘ ਸੇਖੋਂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਤੇ ਮੰਗ ਪੱਤਰ ਸੁਪਰਡੈਂਟ ਹਰਜੀਤ ਸਿੰਘ ਨੂੰ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਅਮਰੀਕ ਸਿੰਘ ਨੇ 8 ਮਾਰਚ ਨੂੰ ਸ਼ਾਂਤੀਮਈ ਰੋਸ ਮਾਰਚ ਕਰ ਰਹੇ ਮੁਲਾਜ਼ਮਾਂ ’ਤੇ ਲਾਠੀਚਾਰਜ ਕਰਨ, ਪਾਣੀ ਦੀਆਂ ਵਾਛੜਾਂ ਮਾਰਨ, ਅੱਥਰੂ ਗੈਸ ਦੇ ਗੋਲੇ ਦਾਗਣ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੇ ਕਮੀਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ। ਇਸ ਮੌਕੇ ਅਨਿਲ ਕੁਮਾਰ ਨਾਹਰ, ਤਰਲੋਕ ਸਿੰਘ, ਬਲਵਿੰਦਰ ਸਿੰਘ, ਭੁੱਲਾ ਸਿੰਘ, ਸੱਤਵਿੰਦਰ ਸਿੰਘ, ਮਹਿੰਦਰ ਸਿੰਘ, ਜਗਤ ਸਿੰਘ, ਪ੍ਰੀਤਮ ਸਿੰਘ, ਸੁਖਾ ਸਿੰਘ, ਰਣਜੀਤ ਸਿੰਘ, ਰਜਿੰਦਰ ਕੁਮਾਰ, ਜਗਤਪਾਲ, ਜਗਰੂਪ, ਪ੍ਰੇਮ ਸਿੰਘ, ਆਦਿ ਹਾਜ਼ਰ ਸਨ।