ਮੈਡੀਕਲ ਸਟੋਰ 'ਤੇ ਛਾਪਾ, ਪਾਬੰਦੀਸ਼ੁਦਾ ਦਵਾਈਆਂ ਬਰਾਮਦ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
Publish Date: Tue, 17 Feb 2026 10:18 PM (IST)
Updated Date: Tue, 17 Feb 2026 10:21 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਤੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਜ਼ਿਲ੍ਹਾ ਡਰੱਗ ਕੰਟਰੋਲਰ ਅਨੂਪਮਾ ਕਾਲੀਆ ਤੇ ਜ਼ਿਲ੍ਹਾ ਡਰੱਗ ਕੰਟਰੋਲ ਜਲੰਧਰ ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਫਗਵਾੜਾ ਸ਼ਹਿਰ ਦੇ ਹਦੀਆਬਾਦ ਇਲਾਕੇ ਵਿਚ ਸਥਿਤ ਦੁੱਗਲ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਕੁਝ ਪਾਬੰਦੀਸ਼ੁਦਾ ਦਵਾਈਆਂ ਵੀ ਬਰਾਮਦ ਹੋਈਆਂ, ਚੈਕਿੰਗ ਟੀਮ ਸਾਹਮਣੇ ਰਿਕਾਰਡ ਨਾ ਪੇਸ਼ ਕਰਨ 'ਤੇ ਲਗਭਗ 1995 ਰੁਪਏ ਕੀਮਤ ਦੀਆਂ 4 ਕਿਸਮਾਂ ਦੀਆਂ ਐਲੋਪੈਥਿਕ ਦਵਾਈਆਂ ਜ਼ਬਤ ਕਰ ਲਈਆਂ ਗਈਆ ਹਨ। ਇਸ ਤੋਂ ਇਲਾਵਾ ਕੁਝ ਹੋਰ ਪਾਬੰਦੀਸ਼ੁਦਾ ਦਵਾਈਆਂ ਵੀ ਮਿਲੀਆਂ, ਜਿਨ੍ਹਾਂ ਨੂੰ ਬੀਐੱਨਐੱਸ ਦੇ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਆਦੇਸ਼ਾਂ ਤੇ ਰਿਕਾਰਡ ਤੋਂ ਬਿਨਾਂ ਰੱਖਣ ਦੀ ਮਨਾਹੀ ਹੈ। ਪੁਲਿਸ ਪਾਰਟੀ ਵੱਲੋਂ ਇਸ ਸਬੰਧੀ ਇਕ ਵੱਖਰੀ ਐੱਫਆਈਆਰ ਦਰਜ ਕਰ ਲਈ ਗਈ ਹੈ।