ਰਜਿੰਦਰ ਸਿੰਘ ਚੰਦੀ ਨੇ ਕੀਤੀ ਸੁਖਬੀਰ ਸਿੰਘ ਨਾਲ ਮੀਟਿੰਗ
ਰਜਿੰਦਰ ਸਿੰਘ ਚੰਦੀ ਨੇ ਆਪਣੇ ਸਾਥੀਆਂ ਨਾਲ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਲੰਬਾਂ ਸਮਾ ਮੀਟਿੰਗ
Publish Date: Fri, 08 May 2026 09:56 PM (IST)
Updated Date: Fri, 08 May 2026 09:56 PM (IST)

ਫਗਵਾੜਾ : ਫਗਵਾੜਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਫਗਵਾੜਾ ਦੇ ਹਲਾਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਸੂਬਾਈ ਅਕਾਲੀ ਆਗੂ ਉਦਯੋਗ ਧਰਮਿੰਦਰ ਕੁਮਾਰ ਟੋਨੀ, ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ, ਅਵਤਾਰ ਸਿੰਘ ਮੰਗੀ, ਬਿੰਦਰ ਸਿੰਘ ਰਾਵਲਪਿੰਡੀ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਫਗਵਾੜਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਵਿਚ ਹੈ ਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੱਡੇ ਮਾਰਜਨ ਨਾਲ ਜਿਤਾ ਕੇ ਵਿਧਾਨ ਸਭਾ ਭੇਜਾਂਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਸੁਖਬੀਰ ਸਿੰਘ ਬਾਦਲ ਨਾਲ ਲੰਬਾ ਸਮਾਂ ਵਿਚਾਰ-ਵਟਾਂਦਰਾ ਕਰਨ ਉਪਰੰਤ ਦੱਸਿਆ ਕਿ ਫਗਵਾੜਾ ਹਲਕੇ ਦੇ ਦਿਹਾਤੀ ਏਰੀਏ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਝੰਡਾ ਪੂਰੀ ਤਰ੍ਹਾਂ ਬੁਲੰਦ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਰਕਰ ਤੇ ਅਹੁਦੇਦਾਰਾਂ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਕੋਈ ਕਸਰ ਨਹੀ ਛੱਡ ਰਹੇ। ਪਿਛੇ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਵਿਚ ਵੀ ਅਕਾਲੀ ਦਲ ਦਾ ਵੋਟ ਬੈਂਕ ਵਧਿਆ ਤੇ ਖੜ੍ਹੇ ਕੀਤੇ ਉਮੀਦਵਾਰ ਵੀ ਵੱਡੇ ਮਾਰਜਨ ਨਾਲ ਜਿਤਾਏ। ਚੰਦੀ ਨੇ ਇਹ ਵੀ ਦੱਸਿਆ ਕਿ ਸਾਨੂੰ ਇਸ ਗੱਲ ਲਈ ਵੀ ਮਾਣ ਹੈ ਕਿ ਫਗਵਾੜਾ ਹਲਕੇ ਤੋਂ ਪਾਰਟੀ ਇਸ ਵਾਰ ਤੱਕੜੀ ਚੋਣ ਨਿਸ਼ਾਨ ’ਤੇ ਚੋਣ ਲੜੇਗੀ।