ਗਸ਼ਤ ਦੌਰਾਨ ਹੈਰੋਇਨ ਸਮੇਤ ਕਾਬੂ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Sun, 07 Dec 2025 01:07 AM (IST)
Updated Date: Sun, 07 Dec 2025 01:09 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਏਐੱਸਆਈ ਲਖਬੀਰ ਸਿੰਘ ਪੁਲਿਸ ਪਾਰਟੀ ਸਮੇਤ ਕੋਟ ਸਦੀਕ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੜਕ ਕੰਢੇ ਖੜ੍ਹਾ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਗਿਆ। ਉਸਨੇ ਆਪਣੀ ਜੇਬ ’ਚੋਂ ਇਕ ਪਲਾਸਟਿਕ ਦਾ ਲਿਫਾਫਾ ਕੱਢ ਕੇ ਆਪਣੇ ਪਿਛਲੇ ਪਾਸੇ ਸੁੱਟ ਦਿੱਤਾ ਤੇ ਮੌਕੇ ਤੋਂ ਖਿਸਕਣ ਲੱਗਾ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਹਰਮਨ ਗਿੱਲ ਵਾਸੀ ਭਾਰਗੋ ਕੈਂਪ ਦੱਸਿਆ। ਜਦ ਪੁਲਿਸ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ’ਚੋਂ ਪੁਲਿਸ ਪਾਰਟੀ ਨੂੰ ਹੈਰੋਇਨ ਬਰਾਮਦ ਹੋਈ ਜਿਸ ਦਾ ਤੋਲ ਕਰਨ ’ਤੇ ਉਹ 7.90 ਗ੍ਰਾਮ ਨਿਕਲੀ। ਜਿਸ ਤੋਂ ਬਾਅਦ ਉਸ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿਛ ਲਈ ਅਦਾਲਤ ’ਚੋਂ ਪੁਲਿਸ ਰਿਮਾਂਡ ਲਿਆ ਜਾਵੇਗਾ।