ਸੰਗਠਨ ਦੀ ਮਜ਼ਬੂਤੀ ਨੂੰ ਦੱਸਿਆ ਵਿਧਾਨ ਸਭਾ ਜਿੱਤ ਦਾ ਆਧਾਰ : ਰਾਕੇਸ਼ ਨੀਟੂ
ਸੰਗਠਨ ਦੀ ਮਜ਼ਬੂਤੀ ਨੂੰ ਦੱਸਿਆ ਵਿਧਾਨ ਸਭਾ ਜਿੱਤ ਦਾ ਆਧਾਰ : ਰਾਕੇਸ਼ ਨੀਟੂ
Publish Date: Fri, 21 Nov 2025 08:50 PM (IST)
Updated Date: Fri, 21 Nov 2025 08:52 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਾਜਪਾ ਦੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਨੀਟੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਨੇ ਦੇਸ਼ ’ਚ ਵਿਕਾਸ ਦੀ ਇੱਕ ਨਵੀਂ ਧਾਰਾ ਸਥਾਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਨਿਸ਼ਠਾ ਅਤੇ ਉਨ੍ਹਾਂ ਦੀ ਜ਼ਮੀਨੀ ਮਿਹਨਤ ਹੀ ਆਉਣ ਵਾਲੀਆਂ ਚੋਣਾਂ ’ਚ ਭਾਜਪਾ ਦੀ ਜਿੱਤ ਦਾ ਮੁੱਖ ਆਧਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਲਗਾਤਾਰ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਵਰਗੇ ਜ਼ਿਲਿ੍ਹਆਂ ਚ ਪਾਰਟੀ ਦੀਆਂ ਸਰਗਰਮੀਆਂ ਹੋਰ ਵਿਸਤ੍ਤ ਕਰਨ ਦੀ ਲੋੜ ਹੈ, ਤਾਂ ਜੋ ਹਰ ਵਾਰਡ, ਪਿੰਡ ਅਤੇ ਸ਼ਹਿਰ ਚ ਭਾਜਪਾ ਦੀਆਂ ਨੀਤੀਆਂ ਸਿੱਧੀਆਂ ਜਨਤਾ ਤਕ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਜਿਸ ਤਰ੍ਹਾਂ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗ਼ਰੀਬ ਤਬਕੇ ਲਈ ਇਤਿਹਾਸਕ ਯੋਜਨਾਵਾਂ ਲਾਗੂ ਕੀਤੀਆਂ ਹਨ, ਉਹ ਦੇਸ਼ ਨੂੰ ਨਵੀਂ ਦਿਸ਼ਾ ਦੇਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਜਨਤਾ ਅੱਜ ਵਿਕਾਸ ਚਾਹੁੰਦੀ ਹੈ ਅਤੇ ਭਾਜਪਾ ਕੋਲ ਹੀ ਉਹ ਦ੍ਰਿਸ਼ਟੀ ਅਤੇ ਸੰਕਲਪ ਹੈ, ਜੋ ਦੇਸ਼ ਨੂੰ 2047 ਦੇ ਵਿਕਸਤ ਭਾਰਤ ਦੇ ਟੀਚੇ ਤਕ ਪਹੁੰਚਾ ਸਕਦਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਚ ਵਿਸ਼ੇਸ਼ ਮਾਰਗਦਰਸ਼ਨ ਵੀ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਹੀ ਪਾਰਟੀ ਦੀ ਤਾਕਤ ਹਨ ਅਤੇ ਉਨ੍ਹਾਂ ਦਾ ਫ਼ਰਜ਼ ਹੈ ਕਿ ਉਹ ਲੋਕਾਂ ਚ ਜਾ ਕੇ ਸਰਕਾਰ ਦੇ ਕੰਮਾਂ ਨੂੰ ਸਹੀ ਢੰਗ ਨਾਲ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਚ ਭਾਜਪਾ ਦੀ ਸਥਿਤੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਈ ਹੈ ਅਤੇ ਹੁਣ ਸੰਗਠਨ ਬੂਥ ਪੱਧਰ ਤਕ ਸਰਗਰਮੀ ਵਧਾਉਣ ਚ ਲੱਗਾ ਹੋਇਆ ਹੈ। ਉਨ੍ਹਾਂ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਵਿਧਾਨ ਸਭਾ ਚੋਣਾਂ ਲਈ ਪੂਰੀ ਏਕਤਾ ਅਤੇ ਸਮਰਪਣ ਨਾਲ ਕੰਮ ਕਰਨ ਅਤੇ ਜ਼ਿਲ੍ਹੇ ਦੇ ਹਰੇਕ ਵੋਟਰ ਤਕ ਭਾਜਪਾ ਦੇ ਸੰਦੇਸ਼ ਨੂੰ ਪਹੁੰਚਾਉਣ। ਇਸ ਮੌਕੇ ਮੰਡਲ ਪ੍ਰਧਾਨ ਡਾ. ਰਾਕੇਸ਼ ਪੁਰੀ, ਅਸ਼ੋਕ ਕਨੋਜੀਆ, ਮਿੰਟਾਂ ਜੈਨ, ਚਤਰ ਸਿੰਘ ਜੋਸਨ ਆਦਿ ਵੀ ਮੌਜੂਦ ਸਨ।