ਰਾਣਾ ਗੁਰਜੀਤ ਸਿੰਘ ਵੱਲੋਂ ਬਸੰਤ ਪੰਚਮੀ ਦੀਆਂ ਵਧਾਈਆਂ
ਰਾਣਾ ਗੁਰਜੀਤ ਸਿੰਘ ਵੱਲੋਂ ਦੇਸ਼ਵਾਸੀਆਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ
Publish Date: Fri, 23 Jan 2026 08:23 PM (IST)
Updated Date: Fri, 23 Jan 2026 08:24 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਆਪਣੇ ਸੰਦੇਸ਼ ਵਿਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਬਸੰਤ ਪੰਚਮੀ ਖੁਸ਼ਹਾਲੀ, ਨਵੀਂ ਉਮੀਦ, ਗਿਆਨ ਤੇ ਸੱਭਿਆਚਾਰਕ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਦਿਹਾੜਾ ਸਮਾਜ ਵਿਚ ਸਦਭਾਵਨਾ, ਆਪਸੀ ਭਾਈਚਾਰੇ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਨਵੀਂ ਊਰਜਾ ਨਾਲ ਅੱਗੇ ਵਧਣ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਤੇ ਦੇਸ਼ ਦੀ ਤਰੱਕੀ ਲਈ ਸਾਂਝੇ ਯਤਨ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਇਹ ਬਸੰਤ ਪੰਚਮੀ ਸਭ ਦੇ ਜੀਵਨ ਵਿਚ ਸੁਖ-ਸ਼ਾਂਤੀ, ਸਮ੍ਰਿੱਧੀ ਤੇ ਚੜ੍ਹਦੀ ਕਲਾ ਲੈ ਕੇ ਆਵੇ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਰੂਹ ਆਪਸੀ ਪਿਆਰ, ਸਾਂਝ ਤੇ ਸੇਵਾ ਭਾਵਨਾ ਵਿਚ ਨਿਹਿਤ ਹੈ, ਜੋ ਸਾਡੇ ਸਮਾਜ ਨੂੰ ਮਜ਼ਬੂਤ ਤੇ ਸੁਖਮਈ ਬਣਾਉਂਦੀ ਹੈ।