ਰਾਣਾ ਗੁਰਜੀਤ ਸਿੰਘ ਵੱਲੋਂ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ
ਰਾਣਾ ਗੁਰਜੀਤ ਸਿੰਘ ਵੱਲੋਂ ਮੁਫ਼ਤ ਨੇਤਰ ਜਾਂਚ ਕੈਂਪ ਦਾ ਉਦਘਾਟਨ
Publish Date: Mon, 02 Mar 2026 09:48 PM (IST)
Updated Date: Mon, 02 Mar 2026 09:49 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਏਕਤਾ ਭਵਨ ਵਿਚ ਆਯੋਜਿਤ ਮੁਫ਼ਤ ਨੇਤਰ ਜਾਂਚ ਕੈਂਪ ਦਾ ਉਦਘਾਟਨ ਕੀਤਾ। ਜਨਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਕੈਂਪ ਦੌਰਾਨ ਕੁੱਲ 125 ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 54 ਮਰੀਜ਼ਾਂ ਨੂੰ ਮੋਤੀਆਬਿੰਦ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਇਹ ਸਾਰੇ ਆਪ੍ਰੇਸ਼ਨ 9 ਮਾਰਚ ਨੂੰ ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਚ ਕੀਤੇ ਜਾਣਗੇ। ਆਪ੍ਰੇਸ਼ਨ, ਲੈਂਜ਼ ਤੇ ਜ਼ਰੂਰੀ ਦਵਾਈਆਂ ਦੀ ਵਿਵਸਥਾ ਸੰਸਥਾ ਵੱਲੋਂ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ। ਵਿਧਾਇਕ ਨੇ ਮੌਕੇ ’ਤੇ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਿਹਤ ਕੈਂਪ ਨਿਰੰਤਰ ਲਗਾਏ ਜਾਂਦੇ ਰਹਿਣਗੇ। ਇਸ ਮੌਕੇ ਲਾਇਨ ਦਵਿੰਦਰ ਕੁਮਾਰ (ਚੇਅਰਮੈਨ, ਲਾਇਨਜ਼ ਆਈ ਹਸਪਤਾਲ ਆਦਮਪੁਰ), ਲਾਇਨ ਐੱਸਐੱਲ ਭਾਟੀਆ, ਮਨਜੀਤ ਕੌਰ ਰਾਇ, ਤਰਲੋਚਨ ਸਿੰਘ, ਮਹਿੰਦਰ ਸਿੰਘ ਸਮਰਾ ਤੇ ਪਰਮਿੰਦਰ ਕੌਰ ਸਮਰਾ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।