ਕਬੱਡੀ ਚੈਂਪੀਅਨਸ਼ਿਪ ਦੌਰਾਨ ਕੀਤਾ ਰਾਣਾ ਗੁਰਜੀਤ ਦਾ ਸਨਮਾਨ
ਕਬੱਡੀ ਚੈਂਪੀਅਨਸ਼ਿਪ ਦੌਰਾਨ ਰਾਣਾ ਗੁਰਜੀਤ ਸਿੰਘ ਦਾ ਸ਼ਾਨਦਾਰ ਸਨਮਾਨ
Publish Date: Sun, 08 Feb 2026 10:20 PM (IST)
Updated Date: Sun, 08 Feb 2026 10:23 PM (IST)

ਰਾਣਾ ਗੁਰਜੀਤ ਸਿੰਘ ਵੱਲੋਂ 2027 ਦੀ ਕਬੱਡੀ ਚੈਂਪੀਅਨਸ਼ਿਪ ’ਚ ਗਾਇਕਾਂ ਦੇ ਅਖਾੜੇ ਦਾ ਵੱਡਾ ਐਲਾਨ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਇਥੇ ਆਯੋਜਿਤ ਕਬੱਡੀ ਚੈਂਪੀਅਨਸ਼ਿਪ ਦੌਰਾਨ ਦੋਆਬਾ ਸਪੋਰਟਸ ਕਲੱਬ ਵੱਲੋਂ ਖੇਡਾਂ ਦੇ ਖੇਤਰ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਤੇ ਖਿਡਾਰੀਆਂ ਪ੍ਰਤੀ ਸਹਿਯੋਗੀ ਸੋਚ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਦੋਆਬਾ ਸਪੋਰਟਸ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਰੂਹ ਵਿਚ ਵਸੀ ਕਬੱਡੀ ਵਰਗੀ ਖੇਡ ਨੂੰ ਉੱਚਾਈਆਂ ‘ਤੇ ਲਿਜਾਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਸਿਹਤਮੰਦ ਜੀਵਨ ਤੇ ਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਪਹਿਚਾਣ ਮਜ਼ਬੂਤ ਕਰਦੀਆਂ ਹਨ। ਰਾਣਾ ਗੁਰਜੀਤ ਸਿੰਘ ਨੇ ਇਸ ਮੌਕੇ ਖੇਡ ਪ੍ਰੇਮੀਆਂ ਤੇ ਨੌਜਵਾਨਾਂ ਲਈ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਲ 2027 ਵਿਚ ਹੋਣ ਵਾਲੀ ਕਬੱਡੀ ਚੈਂਪੀਅਨਸ਼ਿਪ ਦੌਰਾਨ ਪ੍ਰਸਿੱਧ ਗਾਇਕਾਂ ਦਾ ਸ਼ਾਨਦਾਰ ਅਖਾੜਾ ਉਨ੍ਹਾਂ ਵੱਲੋਂ ਲਗਵਾਇਆ ਜਾਵੇਗਾ, ਤਾਂ ਜੋ ਖੇਡਾਂ ਦੇ ਨਾਲ-ਨਾਲ ਸੱਭਿਆਚਾਰਕ ਰੰਗ ਵੀ ਮਾਣਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਪੂਰਥਲਾ ਦੀ ਧਰਤੀ ਸਦਾ ਹੀ ਖੇਡਾਂ ਤੇ ਕਲਾਕਾਰੀਆਂ ਦੀ ਜਨਮ ਭੂਮੀ ਰਹੀ ਹੈ ਤੇ ਭਵਿੱਖ ਵਿਚ ਵੀ ਖੇਡਾਂ ਦੇ ਉਤਸ਼ਾਹ ਲਈ ਹਰ ਸੰਭਵ ਯਤਨ ਕੀਤਾ ਜਾਂਦਾ ਰਹੇਗਾ।