ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਸ਼ੁਰੂ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਸ਼ੁਰੂ
Publish Date: Mon, 19 Jan 2026 07:53 PM (IST)
Updated Date: Mon, 19 Jan 2026 07:54 PM (IST)
--24 ਜਨਵਰੀ ਨੂੰ ਹੋਵਗੀ ਫੁੱਲ ਡਰੈਸ ਰਿਹਰਸਲ --ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਝੰਡਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀ ਪਹਿਲੀ ਰਿਹਰਸਲ ਅੱਜ ਸਹਾਇਕ ਕਮਿਸ਼ਨਰ ਵਿਸ਼ਾਲ ਵਾਟਸ ਦੀ ਨਿਗਰਾਨੀ ਹੇਠ ਮੁਕੰਮਲ ਹੋਈ। ਉਨ੍ਹਾਂ ਵੱਲੋਂ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਦਿੱਤੀਆਂ ਪੇਸ਼ਕਾਰੀਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਅਗਲੀ ਰਿਹਰਸਲ 21 ਜਨਵਰੀ ਨੂੰ ਹੋਵੇਗੀ ਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਸ ਮੌਕੇ ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਤੇ ਐੱਨਸੀਸੀ ਕੈਡੇਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਅਦਾ ਕੀਤੀ ਜਾਵੇਗੀ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।