ਬੱਸ ਸਟੈਂਡ ’ਤੇ ਕਰਵਾਇਆ ਧਾਰਮਿਕ ਸਮਾਗਮ
ਬਸ ਸਟੈਂਡ ਸੁਲਤਾਨਪੁਰ ਲੋਧੀ ਵਿਖੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ
Publish Date: Thu, 05 Mar 2026 10:22 PM (IST)
Updated Date: Thu, 05 Mar 2026 10:24 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੱਸ ਸਟੈਂਡ ਸੁਲਤਾਨਪੁਰ ਲੋਧੀ ਵਿਖੇ ਬੱਸਾਂ ਦੇ ਮਾਲਕਾਂ, ਡਰਾਈਵਰਾਂ, ਕੰਡਕਟਰਾਂ ਤੇ ਸਮੁੱਚੇ ਸਟਾਫ ਵੱਲੋਂ ਸਰਬਤ ਦੇ ਭਲੇ ਤੇ ਚੜ੍ਹਦੀ ਕਲਾ ਲਈ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹਜ਼ੂਰੀ ਜਥੇ ਭਾਈ ਗੁਰਸੇਵਕ ਸਿੰਘ ਤੇ ਸਾਥੀਆਂ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ ਗਿਆ। ਪ੍ਰਬੰਧਕਾਂ ਵੱਲੋਂ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਤੇ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੱਡਾ ਇੰਚਾਰਜ ਬਲਵੀਰ ਸਿੰਘ ਅਤੇ ਪ੍ਰਧਾਨ ਸਰਦੂਲ ਸਿੰਘ ਥਿੰਦ ਨੇ ਸਮੂਹ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਸਮਾਗਮ ਦੇ ਤਿੰਨ ਦਿਨ ਲਗਾਤਾਰ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਪੀਆਰਟੀਸੀ ਦੇ ਅੱਡਾ ਇੰਚਾਰਜ ਬਲਵੀਰ ਸਿੰਘ, ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਪ੍ਰਧਾਨ ਸਰਦੂਲ ਸਿੰਘ ਥਿੰਦ, ਕੁਲਦੀਪ ਸਿੰਘ, ਗੁਰਦੇਵ ਸਿੰਘ, ਹਰਦੇਵ ਸਿੰਘ ਹੁੰਦਲ, ਤਜਿੰਦਰ ਸਿੰਘ, ਇੰਦਰਜੀਤ ਸਿੰਘ, ਪ੍ਰੇਮ ਲਾਲ, ਸੇਵਾਮੁਕਤ ਇੰਸਪੈਕਟਰ ਹਰਦੀਪ ਸਿੰਘ, ਮੋਹਨ ਸਿੰਘ, ਮਾਨਕ ਸਿੰਘ ਜੀਐੱਨਟੀ, ਭਗਤ ਸਿੰਘ ਅਮਰਪਾਲ, ਸੋਨੀ ਜੀਐੱਨਟੀ, ਗੌਤਮ ਸ਼ਰਮਾ, ਰਕੇਸ਼ ਕੁਮਾਰ, ਸੱਤਾ ਜੀਐੱਨਬੀ, ਨਿਰਮਲ ਸਿੰਘ ਹੈਪੀ ਆਦਿ ਵੀ ਹਾਜ਼ਰ ਸਨ।