ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਧਾਰਮਿਕ ਸੈਮੀਨਾਰ ਕਰਵਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਧਾਰਮਿਕ ਸੈਮੀਨਾਰ ਕਰਵਾਇਆ
Publish Date: Tue, 19 May 2026 07:39 PM (IST)
Updated Date: Tue, 19 May 2026 07:40 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਧਾਰਮਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ l ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਭਾਈ ਦਿਲਬਾਗ ਸਿੰਘ ਤੇ ਬੀਬੀ ਹਰਪ੍ਰੀਤ ਕੌਰ ਨੇ ਗੁਰਬਾਣੀ ਦੇ ਸਿਧਾਂਤ, ਗੁਰੂ ਸਾਹਿਬਾਨਾਂ ਦੀ ਜੀਵਨੀ, ਗੁਰਮਤਿ ਤੇ ਮਨਮਤਿ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ l ਉਨ੍ਹਾਂ ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਜੀਣ ਲਈ ਪ੍ਰੇਰਿਤ ਕੀਤਾ ਤੇ ਵਿਦਿਆਰਥੀ ਜੀਵਨ ਵਿਚ ਪਾਠ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ l ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲ ਚ ਵਿਸ਼ੇਸ਼ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸਾਸ਼ਕ ਇੰਜ. ਨਿਮਰਤਾ ਕੌਰ, ਪ੍ਰਿੰਸੀਪਲ ਡਿੰਪਲ ਸ਼ਰਮਾ, ਮੈਡਮ ਦਵਿੰਦਰ ਕੌਰ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।