ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ
Publish Date: Sun, 25 Jan 2026 07:23 PM (IST)
Updated Date: Sun, 25 Jan 2026 07:25 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਵਿਚ ਗਣਤੰਤਰ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਤੇ ਪ੍ਰਸ਼ਾਸਕ ਸਕੂਲ ਇੰਜ. ਨਿਮਰਤਾ ਕੌਰ ਉਚੇਚੇ ਤੌਰ 'ਤੇ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਸਕੂਲ 'ਚ ਸਪੈਸ਼ਲ ਅਸੈਂਬਲੀ ਕਰਵਾਈ ਗਈ। ਦਸਵੀਂ ਜਮਾਤ ਦੀ ਵਿਦਿਆਰਥਣ ਨਵਲੀਨ ਕੌਰ ਨੇ ਆਪਣੀ ਸਪੀਚ ਰਾਹੀਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਸਬੰਧੀ ਰੂ-ਬ-ਰੂ ਕਰਵਾਇਆ ਤੇ ਵਿਦਿਆਰਥਣ ਕੁਲਮਿੰਦਰ ਕੌਰ ਨੇ ਗਣਤੰਤਰ ਦਿਵਸ ਸਬੰਧੀ ਕਵਿਤਾ ਦਾ ਉਚਾਰਨ ਕੀਤਾ l ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਦੇਸ਼ ਭਗਤੀ ਨਾਲ ਸਬੰਧਤ ਗੀਤਾਂ 'ਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਕੇਜੀ ਵਿੰਗ ਦੇ ਵਿਦਿਆਰਥੀ ਚਿੱਟੇ, ਹਰੇ ਤੇ ਸੰਤਰੀ ਰੰਗ ਦੇ ਲਿਬਾਸ ਵਿਚ ਦੇਸ਼ ਦਾ ਤਿਰੰਗਾ ਝੰਡਾ ਬਣਾਉਂਦੇ ਹੋਏ ਨਜ਼ਰ ਆਏ l ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜ. ਸਵਰਨ ਸਿੰਘ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।