ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ’ਚ ਗਣਤੰਤਰ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ’ਚ ਗਣਤੰਤਰ ਦਿਵਸ ਦੇਸ਼-ਭਗਤੀ ਭਾਵਨਾ ਨਾਲ ਮਨਾਇਆ
Publish Date: Tue, 27 Jan 2026 08:10 PM (IST)
Updated Date: Tue, 27 Jan 2026 08:13 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 26 ਜਨਵਰੀ ਨੂੰ ਭਾਰਤ ਦਾ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ, ਗੌਰਵ ਤੇ ਦੇਸ਼ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਹੜੇ ਵਿਚ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ ਤੇ ਰਾਸ਼ਟਰੀ ਗੀਤ ਦੀ ਗੂੰਜ ਨਾਲ ਕਾਲਜ ਦਾ ਸਾਰਾ ਮਾਹੌਲ ਦੇਸ਼ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਗੀਤ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨ ਦੇ ਮੂਲ ਅਸੂਲਾਂ ਨਿਆਂ, ਸਮਾਨਤਾ ਤੇ ਆਜ਼ਾਦੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹਨ ਤੇ ਉਹ ਆਪਣੇ ਅਧਿਕਾਰਾਂ ਦੇ ਨਾਲ-ਨਾਲ ਕਰਤੱਵਾਂ ਨੂੰ ਸਮਝਦਿਆਂ ਇਕ ਮਜ਼ਬੂਤ ਤੇ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਯੋਗਦਾਨ ਪਾਉਣ। ਐੱਨਐੱਸਐੱਸ ਕੋਆਰਡੀਨੇਟਰ ਤੇ ਸਾਇੰਸਿਜ਼ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਕਿਹਾ ਕਿ ਗਣਤੰਤਰ ਦਿਵਸ ਲੋਕਤੰਤਰਿਕ ਚੇਤਨਾ ਨੂੰ ਮਜ਼ਬੂਤ ਕਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਐੱਨਐੱਸਐੱਸ ਇਕਾਈ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਦੇਸ਼ਭਗਤੀ ਤੇ ਸੇਵਾ ਭਾਵਨਾ ਨੂੰ ਵਿਕਸਤ ਕਰਦੀ ਹੈ ਤੇ ਯੁਵਾਵਾਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਦੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।