ਸ੍ਰੀ ਗੁਰੂ ਹਰਗੋਬਿੰਦ ਸਕੂਲ ਪਾਂਸ਼ਟਾ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਗੁਰੂ ਹਰਗੋਬਿੰਦ ਸਿੰਘ ਮਿਸ਼ਨਰੀ ਪਬਲਿਕ ਸਕੂਲ ਪਾਸਟਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Mon, 18 May 2026 07:52 PM (IST)
Updated Date: Mon, 18 May 2026 07:54 PM (IST)
ਕਿਰਪਾਲ ਸਿੰਘ ਮਾਇੳਪੱਟੀ ਪਾਂਸ਼ਟਾ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼੍ਰੀ ਗੁਰੂ ਹਰਗੋਬਿੰਦ ਸਿੱਖ ਮਸ਼ੀਨਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਪਰਮਾਰ, ਜਨਰਲ ਸਕੱਤਰ ਗੁਰਵਿੰਦਰ ਸਿੰਘ ਵਿੱਕੀ, ਸਕੂਲ ਮਾਮਲਿਆਂ ਦੇ ਪ੍ਰਬੰਧਕ ਮੋਹਨ ਸਿੰਘ ਤੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਹੋਤਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸਰਬਪ੍ਰੀਤ ਕੌਰ ਨੇ 87.53 ਫੀਸਦੀ ਅੰਕ ਲੈ ਕੇ ਪਹਿਲਾ, ਮਨੀਸ਼ਾ ਨੇ 85.84 ਫੀਸਦੀ ਨੰਬਰ ਲੈ ਕੇ ਦੂਜਾ ਤੇ ਰਿਤੀਕਾ ਭਾਟੀਆ ਨੇ 83.53 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਜਮਾਤ ਇੰਚਾਰਜ ਮਨਪ੍ਰੀਤ ਸਿੰਘ, ਤਜਿੰਦਰ ਕੌਰ, ਭੁਪਿੰਦਰ ਕੌਰ, ਕਮਲੇਸ਼ ਰਾਣੀ, ਲਖਵੀਰ ਸਿੰਘ, ਹਰਜਿੰਦਰ ਕੌਰ, ਵੀਰਪਾਲ ਕੌਰ, ਰਾਜਵਿੰਦਰ ਕੌਰ, ਨਰਿੰਦਰ ਕੌਰ, ਇੰਦਰਪ੍ਰੀਤ ਕੌਰ, ਗੋਪਾਲ ਕੌਰ, ਅਮਨਜੀਤ ਕੌਰ, ਨੇਹਾ ਸ਼ਰਮਾ, ਜਸਵਿੰਦਰ ਕੌਰ, ਦਲਵੀਰ ਕੌਰ, ਵਰਿੰਦਰ ਕੌਰ, ਤਰਨਜੀਤ ਕੌਰ, ਜਤਿੰਦਰ ਕੌਰ, ਰਜਿੰਦਰ ਕੌਰ, ਨਰਿੰਦਰ ਕੌਰ, ਪਰਮਜੀਤ ਕੁਮਾਰ, ਭਾਵਨਾ ਤੇ ਮੈਨੇਜਿੰਗ ਕਮੇਟੀ ਦੇ ਸਮੂਹ ਮੈਂਬਰ ਤੇ ਸਟਾਫ ਹਾਜ਼ਰ ਸੀ।