ਸੜਕ ਹਾਦਸੇ ਨੇ ਉਡਾਏ ਹੋਸ਼: ਦੋ ਸਕੂਟਰੀ ਸਵਾਰ ਹੋਏ ਲਹੂ-ਲੁਹਾਣ, ਇਲਾਕਾ ਨਿਵਾਸੀਆਂ ਨੇ ਪਹੁੰਚਾਇਆ ਹਸਪਤਾਲ
ਪਿੰਡ ਬੱਛੋਵਾਲ ਹਾਈਵੇ 'ਤੇ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਜਗ੍ਹਾ 'ਤੇ ਮੌਜ਼ੂਦਾ ਵਿਅਕਤੀਆਂ ਨੇ ਦੱਸਿਆ ਕਿ ਪਿੰਡ ਬੱਛੋਵਾਲ ਵੱਲੋਂ ਆਈ ਕਾਰ ਨੇ ਸਕੂਟਰੀ ਨੂੰ ਟੱਕਰ ਮਾਰੀ, ਜਿਸ ਕਾਰਨ ਸਕੂਟਰੀ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ।
Publish Date: Mon, 23 Feb 2026 01:10 PM (IST)
Updated Date: Mon, 23 Feb 2026 01:11 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਿੰਡ ਬੱਛੋਵਾਲ ਹਾਈਵੇ 'ਤੇ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਜਗ੍ਹਾ 'ਤੇ ਮੌਜ਼ੂਦਾ ਵਿਅਕਤੀਆਂ ਨੇ ਦੱਸਿਆ ਕਿ ਪਿੰਡ ਬੱਛੋਵਾਲ ਵੱਲੋਂ ਆਈ ਕਾਰ ਨੇ ਸਕੂਟਰੀ ਨੂੰ ਟੱਕਰ ਮਾਰੀ, ਜਿਸ ਕਾਰਨ ਸਕੂਟਰੀ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ।
ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਨ੍ਹਾਂ ਦੀ ਪਛਾਣ ਬਜ਼ੁਰਗ ਪ੍ਰੇਮ ਸਿੰਘ ਅਤੇ ਹਰਭਜਨ ਸਿੰਘ ਵਾਸੀ ਕੁਤਬੇਵਾਲ ਥਾਣਾ ਗੁਰਾਇਆ ਵੱਜੋਂ ਹੋਈ। ਮੌਕੇ 'ਤੇ ਥਾਣਾ ਫਿਲੌਰ ਦੇ ਏ ਐੱਸ ਆਈ ਜਸਵਿੰਦਰ ਸਿੰਘ ਪਹੁੰਚੇ, ਜਿਨ੍ਹਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।