ਸੜਕ ਹਾਦਸੇ ’ਚ ਬਾਈਕ ਸਵਾਰ ਤੇ ਦੋ ਬੱਚੇ ਜ਼ਖ਼ਮੀ
ਫਗਵਾੜਾ–ਨਕੋਦਰ ਰੋਡ ’ਤੇ ਸੜਕ ਹਾਦਸਾ, ਬਾਈਕ ਸਵਾਰ ਅਤੇ ਦੋ ਬੱਚੇ ਜ਼ਖ਼ਮੀ
Publish Date: Wed, 07 Jan 2026 08:10 PM (IST)
Updated Date: Thu, 08 Jan 2026 04:09 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਫਗਵਾਡ਼ਾ–ਨਕੋਦਰ ਰੋਡ ’ਤੇ ਸਥਿਤ ਇੱਕ ਪੈਟਰੋਲ ਪੰਪ ਦੇ ਨੇੜੇ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਹੋਈ ਟੱਕਰ ਕਾਰਨ ਬਾਈਕ ਸਵਾਰ ਵਿਅਕਤੀ ਅਤੇ ਉਸਦੇ ਦੋ ਬੱਚੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜੰਡਿਆਲੀ ਨਿਵਾਸੀ ਸਰਬਜੀਤ ਆਪਣੇ ਮੋਟਰਸਾਈਕਲ ’ਤੇ ਆਪਣੇ ਦੋ ਬੱਚਿਆਂ ਨਾਲ ਫਗਵਾੜਾ ਵੱਲ ਆ ਰਿਹਾ ਸੀ। ਜਦੋਂ ਉਹ ਪੈਟਰੋਲ ਪੰਪ ਦੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਵਾਹਨ ਨੇ ਉਸਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਸਰਬਜੀਤ ਅਤੇ ਉਸਦੇ ਦੋਵੇਂ ਬੱਚੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।