ਨਿਗਮ ਦੇ ਕੱਚੇ ਮੁਲਾਜ਼ਮਾਂ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ
ਨਿਗਮ ਦੇ ਕੱਚੇ ਮੁਲਾਜ਼ਮਾਂ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ
Publish Date: Thu, 14 May 2026 07:56 PM (IST)
Updated Date: Thu, 14 May 2026 07:57 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਬੀਤੇ ਕਈ ਰੋਜ਼ ਤੋਂ ਨਗਰ ਨਿਗਮ ਫਗਵਾੜਾ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਨਗਰ ਨਿਗਮ ਫਗਵਾੜਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਬੁਲਾਰਿਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਵਾਅਦਾ ਚਾਰ ਸਾਲ ਪੂਰੇ ਹੋਣ ਜਾਣ ਦੇ ਬਾਅਦ ਵੀ ਪੂਰਾ ਨਹੀਂ ਹੋਇਆ। ਰੋਸ ਵਜੋਂ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਨਗਰ ਨਿਗਮ ਫਗਵਾੜਾ ਵਿਖੇ ਧਰਨਾ ਲਗਾਇਆ ਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਕਿਹਾ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।