ਬਾਸੀ ਮੈਮੋਰੀਅਲ ਟਰੱਸਟ ਨੇ ਹੋਣਹਾਰ ਵਿਦਿਆਰਥੀਆਂ ਲਈ ਦਿੱਤੇ 6 ਲੱਖ
ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਨੇ 6 ਲੱਖ ਰੁਪਏ ਹੋਣਹਾਰ ਵਿਿਦਆਰਥੀਆਂ ਲਈ ਦਿੱਤੇ
Publish Date: Tue, 10 Mar 2026 07:01 PM (IST)
Updated Date: Tue, 10 Mar 2026 07:03 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਚਰਨਜੀਤ ਸਿੰਘ ਬਾਸੀ ਮੈਮੋਰੀਅਲ ਚੈਰੀਟੇਬਲ ਟਰੱਸਟ ਫਗਵਾੜਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਗਵਾੜਾ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੇ ਕਾਲਜਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਜਿਨ੍ਹਾਂ ਨੇ ਬੋਰਡ ਪ੍ਰੀਖਿਆਵਾਂ ਵਿਚ 80 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ ਹਨ, 6 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ, ਜਿਸਦਾ ਚੈੱਕ ਅਮਰਜੀਤ ਸਿੰਘ ਪ੍ਰਬੰਧਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਨੇ ਮਲਕੀਅਤ ਸਿੰਘ ਰਗਬੋਤਰਾ ਪ੍ਰਧਾਨ ਬਲੱਡ ਬੈਂਕ ਨੂੰ ਦਿੱਤਾ। ਕੇਕੇ ਸਰਦਾਨਾ ਚੇਅਰਮੈਨ ਬਲੱਡ ਬੈਂਕ ਤੇ ਪ੍ਰਧਾਨ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਤੇ ਪ੍ਰੋ. ਜਸਵੰਤ ਸਿੰਘ ਗੰਡਮ ਸਕੱਤਰ ਬਾਸੀ ਟਰੱਸਟ ਤੇ ਮੈਂਬਰ ਸਕਾਲਰਸ਼ਿਪ ਕਮੇਟੀ ਨੇ ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਇਹ ਰਕਮ ਹੋਣਹਾਰ ਵਿਦਿਆਰਥੀਆਂ ਨੂੰ ਇਕ ਸਮਾਗਮ ਦੌਰਾਨ ਦਿੱਤੀ ਜਾਵੇਗੀ।