ਖੁਰਾਣਾ ਬਣੇ ਅਕਾਲੀ ਦਲ (ਬਾਦਲ) ਦੇ ਵਪਾਰ ਵਿੰਗ ਕੋਰ ਕਮੇਟੀ ਦੇ ਮੈਂਬਰ
ਸ. ਰਣਜੀਤ ਸਿੰਘ ਖੁਰਾਣਾ ਬਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੰਡਸਟ੍ਰੀਜ ਅਤੇ ਵਪਾਰ ਵਿੰਗ ਕੋਰ ਕਮੇਟੀ ਦੇ ਮੈਂਬਰ
Publish Date: Sat, 24 Jan 2026 07:17 PM (IST)
Updated Date: Sat, 24 Jan 2026 07:19 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜ਼ਾਨਚੀ ਐੱਨਕੇ ਸ਼ਰਮਾ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕੀਤਾ ਹੈ, ਜਿਸ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨਸਭਾ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੂੰ ਵੀ ਬਤੌਰ ਕੋਰ ਕਮੇਟੀ ਮੈਂਬਰ ਸ਼ਾਮਲ ਕੀਤਾ ਗਿਆ ਹੈ। ਖੁਰਾਣਾ ਨੇ ਦੱਸਿਆ ਕਿ ਨਵ-ਗਠਿਤ ਵਿੰਗ ਦੀ ਕੋਰ ਕਮੇਟੀ ਵਿਚ ਉਦਯੋਗ ਤੇ ਵਪਾਰ ਵਿੰਗ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਲਈ ਬੜੇ ਮਾਣ ਦੀ ਗੱਲ ਹੈ ਕਿ ਪਾਰਟੀ ਨੇ ਉਨ੍ਹਾਂ ਪ੍ਰਤੀ ਭਰੋਸੇ ਦਾ ਪ੍ਰਗਟਾਵਾ ਕਰਦੇ ਹੋਏ ਕੋਰ ਕਮੇਟੀ ਦੇ ਮੈਂਬਰ ਵਜੋਂ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਇਸ ਨਵੇਂ ਵਿੰਗ ਦੀ ਕੋਰ ਕਮੇਟੀ ‘ਚ ਮੈਂਬਰ ਨਾਮਜ਼ਦ ਕੀਤੇ ਜਾਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾ, ਪਾਰਟੀ ਦੇ ਖਜ਼ਾਨਚੀ ਤੇ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਐੱਨਕੇ ਸ਼ਰਮਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।